ਹੁਣ ਭਾਰਤ-ਅਮਰੀਕਾ ਅਤਿਵਾਦ ਖ਼ਿਲਾਫ਼ ਮਿਲ ਕੇ ਲੜਨ: ਕ੍ਰਿਸ਼ਨਾਮੂਰਤੀ
ਹੁਣ ਭਾਰਤ-ਅਮਰੀਕਾ ਅਤਿਵਾਦ ਖ਼ਿਲਾਫ਼ ਮਿਲ ਕੇ ਲੜਨ: ਕ੍ਰਿਸ਼ਨਾਮੂਰਤੀ
ਵਾਸ਼ਿੰਗਟਨ (ਕਾਫ਼ਲਾ ਬਿਓਰੋ)-ਇਕ ਪ੍ਰਭਾਵਸ਼ਾਲੀ ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਕਿਹਾ ਕਿ ਅਮਰੀਕਾ ਵੱਲੋਂ ਅਫ਼ਗਾਨ ਤੋਂ ਆਪਣੀ ਫ਼ੌਜ ਨੂੰ ਵਾਪਸ ਸੱਦੇ ਜਾਣ ਮਗਰੋਂ ਹੁਣ ਇਤਿਹਾਸ ਦੀ ਉਸ ਦੀ ਸਭ ਤੋਂ ਲੰਬੀ ਜੰਗ ਖ਼ਤਮ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਭਾਰਤ ਤੇ ਅਮਰੀਕਾ ਅਤਿਵਾਦ ਖ਼ਿਲਾਫ਼ ਲੜਾਈ ਵਿਚ ਇਕ-ਦੂਜੇ ਨੂੰ ਸਹਿਯੋਗ ਕਰ ਸਕਦੇ ਹਨ। ਪੀਟੀਆਈ ਨੂੰ ਦਿੱਤੇ ਇਕ ਇੰਟਰਵਿਊ ਵਿਚ ਭਾਰਤੀ-ਅਮਰੀਕੀ ਸੰਸਦ ਮੈਂਬਰ ਰਾਜਾ ਕ੍ਰਿਸ਼ਨਮੂਰਤੀ ਨੇ ਕਿਹਾ ਕਿ ਅਮਰੀਕਾ ਨੂੰ ਅਫ਼ਗਾਨਿਤਸਤਾਨ ਵਿਚ ਉਸ ਦੀਆਂ ਅਤਿਵਾਦ ਵਿਰੋਧੀ ਕਾਰਵਾਈਆਂ ਜਾਰੀ ਰੱਖਣੀਆਂ ਚਾਹੀਦੀਆਂ ਹਨ ਤਾਂ ਜੋ ਇਹ ਆਈਐੱਸਆਈਐੱਸ ਤੇ ਅਲ-ਕਾਇਦਾ ਵਰਗੀਆਂ ਦਹਿਸ਼ਤੀ ਜਥੇਬੰਦੀਆਂ ਲਈ ਸੁਰੱਖਿਅਤ ਟਿਕਾਣਾ ਨਾ ਬਣ ਸਕੇ।