ਜੱਲ੍ਹਿਆਂਵਾਲਾ ਬਾਗ਼ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਮੁੜ ਪ੍ਰਦਰਸ਼ਨ

ਜੱਲ੍ਹਿਆਂਵਾਲਾ ਬਾਗ਼ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਮੁੜ ਪ੍ਰਦਰਸ਼ਨ

ਜੱਲ੍ਹਿਆਂਵਾਲਾ ਬਾਗ਼ ਵਿੱਚ ਸ਼ਹੀਦਾਂ ਦੇ ਪਰਿਵਾਰਾਂ ਵੱਲੋਂ ਮੁੜ ਪ੍ਰਦਰਸ਼ਨ
ਅੰਮ੍ਰਿਤਸਰ (ਕਾਫ਼ਲਾ ਬਿਓਰੋ)- ਜੱਲ੍ਹਿਆਂਵਾਲਾ ਬਾਗ਼ ਨਾਲ ਸਬੰਧਤ ਸ਼ਹੀਦਾਂ ਦੇ ਪਰਿਵਾਰਾਂ ਨੇ ਅੱਜ ਮੁੜ ਯਾਦਗਾਰ ਵਿਖੇ ਰੋਸ ਪ੍ਰਦਰਸ਼ਨ ਕਰ ਕੇ ਮੰਗ ਕੀਤੀ ਕਿ ਸ਼ਹੀਦਾਂ ਦੀਆਂ ਹਟਾਈਆਂ ਗਈਆਂ ਤਸਵੀਰਾਂ ਨੂੰ ਮੁੜ ਸਥਾਪਤ ਕੀਤਾ ਜਾਵੇ। ਸ਼ਹੀਦ ਵਾਸੂ ਮੱਲ ਦੇ ਪੜਪੋਤਰੇ ਸੁਨੀਲ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਅੱਜ ਕੇਂਦਰੀ ਸੱਭਿਆਚਾਰਕ ਵਿਭਾਗ ਦੇ ਸਕੱਤਰ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਯਾਦਗਾਰ ਵਿਖੇ ਇੱਕ ਸ਼ਹੀਦੀ ਦੀਵਾਰ ਬਣਾਉਣ ਦੀ ਮੰਗ ਕੀਤੀ, ਜਿਸ ਉੱਪਰ ਸ਼ਹੀਦਾਂ ਦੇ ਨਾਮ ਤੇ ਜਾਣਕਾਰੀ ਲਿਖੀ ਜਾਵੇ ਅਤੇ ਉਨ੍ਹਾਂ ਦੀਆਂ ਤਸਵੀਰਾਂ ਲਾਈਆਂ ਜਾਣ, ਤਾਂ ਜੋ ਲੋਕ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਸਕਣ।
ਉਨ੍ਹਾਂ ਮੰਗ ਕੀਤੀ ਕਿ ਯਾਦਗਾਰ ਵਿਖੇ ਪ੍ਰਵੇਸ਼ ਵਾਲੀ ਤੰਗ ਗਲੀ ਵਿੱਚ ਲਾਈਆਂ ਤਸਵੀਰਾਂ ਨੂੰ ਹਟਾਇਆ ਜਾਵੇ, ਸ਼ਹੀਦ ਜੋਤੀ ਨੂੰ ਪਹਿਲਾਂ ਵਾਲੀ ਥਾਂ ’ਤੇ ਸਥਾਪਿਤ ਕੀਤਾ ਜਾਵੇ ਅਤੇ ਸ਼ਹੀਦੀ ਖੂਹ ਦਾ ਪੁਰਾਤਨ ਸਰੂਪ ਬਹਾਲ ਕੀਤਾ ਜਾਵੇ। ਇਸ ਪ੍ਰਦਰਸ਼ਨ ਵੇਲੇ ਸ਼ਹੀਦ ਪਰਿਵਾਰ ਦੇ ਕਮਲ ਪੋਦਾਰ ਅਤੇ ਕਰਨਜੀਤ ਸਿੰਘ ਵੀ ਹਾਜ਼ਰ ਸਨ।

Radio Mirchi