ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮਿ੍ਤਸਰ (ਕਾਫ਼ਲਾ ਬਿਓਰੋ)-ਪੰਜਾਬ ਦੇ ਨਵ-ਨਿਯੁਕਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਹੁਦਾ ਸੰਭਾਲਣ ਉਪਰੰਤ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਪੁੱਜੇ | ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ਦੇ ਉਹ ਪਹਿਲੀ ਵਾਰ ਦਰਸ਼ਨ ਕਰਨ ਆਏ ਹਨ ਤੇ ਉਨ੍ਹਾਂ ਦੇ ਮਨ ਨੂੰ ਬਹੁਤ ਖੁਸ਼ੀ ਹੋਈ ਹੈ | ਇਸ ਉਪਰੰਤ ਸੂਚਨਾ ਕੇਂਦਰ ਵਿਖੇ ਰਾਜਪਾਲ ਪੁਰੋਹਿਤ ਨੂੰ ਸ਼ੋ੍ਰਮਣੀ ਕਮੇਟੀ ਵਲੋਂ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਭਗਵੰਤ ਸਿੰਘ ਸਿਅਲਾਕਾ, ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਸਿਰੋਪਾਓ ਤੇ ਧਾਰਮਿਕ ਪੁਸਤਕਾਂ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ, ਡੀ.ਸੀ.ਪੀ. ਪ੍ਰਮਿੰਦਰ ਸਿੰਘ ਭੰਡਾਲ ਤੇ ਰਜਿਸਟਰਾਰ ਲਖਵਿੰਦਰ ਸਿੰਘ ਗਿੱਲ ਸਮੇਤ ਹੋਰ ਮੌਜੂਦ ਸਨ | ਉਪਰੰਤ ਰਾਜਪਾਲ ਜਲਿ੍ਹਆਂਵਾਲਾ ਬਾਗ ਵਿਖੇ ਵੀ ਗਏ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਉਪਰੰਤ ਰਾਜਪਾਲ ਸ੍ਰੀ ਦੁਰਗਿਆਣਾ ਮੰਦਰ ਵੀ ਦਰਸ਼ਨ ਕਰਨ ਪੁੱਜੇ ਜਿਥੇ ਮੰਦਰ ਕਮੇਟੀ ਦੇ ਪ੍ਰਧਾਨ ਰਮੇਸ਼ ਸ਼ਰਮਾ ਤੇ ਹੋਰਾਂ ਵਲੋਂ ਸਨਮਾਨਿਤ ਕੀਤਾ ਗਿਆ |
ਰਾਜਪਾਲ ਵਲੋਂ ਜਲਿ੍ਹਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
ਅੰਮਿ੍ਤਸਰ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਲਿ੍ਹਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ | ਉਪਰੰਤ ਉਨ੍ਹਾਂ ਨਵੀਆਂ ਸਥਾਪਤ ਕੀਤੀਆਂ ਗੈਲਰੀਆਂ ਦਾ ਵੀ ਦੌਰਾ ਕੀਤਾ | ਇਸ ਮੌਕੇ ਜਲਿ੍ਹਆਂਵਾਲਾ ਬਾਗ਼ ਨੈਸ਼ਨਲ ਮੈਮੋਰੀਅਲ ਟਰੱਸਟ ਦੇ ਸਕੱਤਰ ਐਸ.ਕੇ. ਮੁਖਰਜੀ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਪੁਲਿਸ ਕਮਿਸ਼ਨਰ ਵਿਕਰਮਜੀਤ ਦੁੱਗਲ, ਡੀ.ਸੀ.ਪੀ.ਪੀ. ਐਸ. ਭੰਡਾਲ ਆਦਿ ਵੀ ਹਾਜ਼ਰ ਸਨ | ਉਪਰੰਤ ਰਾਜਪਾਲ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ | ਇਸ ਮੌਕੇ ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ, ਵਿੱਤ ਸਕੱਤਰ ਇੰਜੀ. ਰਮੇਸ਼ ਸ਼ਰਮਾ, ਸੋਮ ਦੇਵ, ਰਾਮ ਪ੍ਰਕਾਸ਼ ਸ਼ਰਮਾ, ਆਦਰਸ਼ ਸ਼ਰਮਾ, ਜੀਆ ਲਾਲ ਤੇ ਰਾਕੇਸ਼ ਪਾਠਕ ਆਦਿ ਹਾਜ਼ਰ ਸਨ |