ਗੁਜਰਾਤ ਤੇ ਰਾਜਸਥਾਨ ਦੇ ਗੁਰਦੁਆਰਾ ਸਾਹਿਬਾਨ ਲਈ 250 ਪਾਵਨ ਸਰੂਪ ਵਿਸ਼ੇਸ਼ ਬੱਸ ਰਾਹੀਂ ਰਵਾਨਾ

ਗੁਜਰਾਤ ਤੇ ਰਾਜਸਥਾਨ ਦੇ ਗੁਰਦੁਆਰਾ ਸਾਹਿਬਾਨ ਲਈ 250 ਪਾਵਨ ਸਰੂਪ ਵਿਸ਼ੇਸ਼ ਬੱਸ ਰਾਹੀਂ ਰਵਾਨਾ

ਗੁਜਰਾਤ ਤੇ ਰਾਜਸਥਾਨ ਦੇ ਗੁਰਦੁਆਰਾ ਸਾਹਿਬਾਨ ਲਈ 250 ਪਾਵਨ ਸਰੂਪ ਵਿਸ਼ੇਸ਼ ਬੱਸ ਰਾਹੀਂ ਰਵਾਨਾ
ਅੰਮਿ੍ਤਸਰ (ਕਾਫ਼ਲਾ ਬਿਓਰੋ)-ਸ਼੍ਰੋਮਣੀ ਕਮੇਟੀ ਵਲੋਂ ਗੁਜਰਾਤ ਤੇ ਰਾਜਸਥਾਨ ਦੀਆਂ ਗੁਰਦੁਆਰਾ ਕਮੇਟੀਆਂ ਦੀ ਮੰਗ 'ਤੇ ਉਥੋਂ ਦੇ ਗੁਰਦੁਆਰਾ ਸਾਹਿਬਾਨ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 250 ਪਾਵਨ ਸਰੂਪ ਫੁੱਲਾਂ ਨਾਲ ਸ਼ਿੰਗਾਰੀ ਵਿਸ਼ੇਸ਼ ਬੱਸ ਰਾਹੀਂ ਅੱਜ ਅਰਦਾਸ ਉਪਰੰਤ ਇਤਿਹਾਸਕ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਰਵਾਨਾ ਕੀਤੇ ਗਏ | ਇਨ੍ਹਾਂ ਪਾਵਨ ਸਰੂਪਾਂ 'ਚ ਗੁਜਰਾਤ ਸਿੱਖ ਫਾਊਾਡੇਸ਼ਨ ਨੂੰ ਅਹਿਮਦਾਬਾਦ ਤੇ ਇਸ ਦੇ ਨਜ਼ਦੀਕ ਵੱਖ-ਵੱਖ ਗੁਰਦੁਆਰਾ ਸਾਹਿਬਾਨ ਲਈ 100 ਪਾਵਨ ਸਰੂਪ, ਬੜੌਦਾ ਦੇ ਗੁਰਦੁਆਰਾ ਸਾਹਿਬਾਨ ਲਈ 50 ਪਾਵਨ ਸਰੂਪ ਤੇ ਰਾਜਸਥਾਨ ਦੇ ਗੁਰਦੁਆਰਿਆਂ ਲਈ ਭੇਜੇ ਗਏ 100 ਪਾਵਨ ਸਰੂਪ ਸ਼ਾਮਿਲ ਹਨ | ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਨੇ ਦੱਸਿਆ ਕਿ ਅਹਿਮਦਾਬਾਦ ਵਿਖੇ ਗੁਜਰਾਤ ਸਿੱਖ ਫਾਊਾਡੇਸ਼ਨ ਵਲੋਂ ਸੰਗਤਾਂ ਦੇ ਸਹਿਯੋਗ ਨਾਲ 4 ਤੇ 5 ਸਤੰਬਰ ਨੂੰ ਵੱਖ-ਵੱਖ ਗੁਰਦੁਆਰਿਆਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸਮਾਗਮ ਰੱਖੇ ਗਏ ਹਨ, ਜਿਸ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਸ਼ਿਰਕਤ ਕਰਨਗੇ ਤੇ ਇਸ ਸਮਾਗਮ ਦੌਰਾਨ ਵੱਖ-ਵੱਖ ਗੁਰਦੁਆਰਾ ਕਮੇਟੀਆਂ ਨੂੰ ਮਰਯਾਦਾ ਅਨੁਸਾਰ ਪਾਵਨ ਸਰੂਪ ਦਿੱਤੇ ਜਾਣਗੇ | ਵਿਸ਼ੇਸ਼ ਬੱਸ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਹਰਪ੍ਰੀਤ ਸਿੰਘ, ਵਧੀਕ ਮੈਨੇਜਰ ਬਲਦੇਵ ਸਿੰਘ ਖੈਰਾਬਾਦ ਆਦਿ ਮੌਜੂਦ ਸਨ | 

Radio Mirchi