ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼-ਗਿਆਨੀ ਹਰਪ੍ਰੀਤ ਸਿੰਘ

ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼-ਗਿਆਨੀ ਹਰਪ੍ਰੀਤ ਸਿੰਘ

ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼-ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਪੰਜਾਬ ਦੇ ਸ਼ਾਂਤ ਪਾਣੀਆਂ ਨੂੰ ਅੱਗ ਲਗਾਉਣ ਦੀ ਕੋਝੀ ਸਾਜ਼ਿਸ਼ ਹੈ | ਹੁਣ ਤੱਕ ਦੀਆਂ ਬੇਅਦਬੀ ਦੀਆਂ ਘਟਨਾਵਾਂ ਦਾ ਮੁੱਖ ਸਾਜ਼ਿਸ਼ ਕਾਰ ਸੌਦਾ ਸਾਧ ਦਾ ਡੇਰਾ ਰਿਹਾ ਹੈ | ਇਸ ਡੇਰੇ ਦੀਆਂ ਸਰਗਰਮੀਆਂ ਦੇ ਕੇਂਦਰ 'ਤੇ ਸੂਬਾ ਸਰਕਾਰਾਂ ਨੂੰ ਤੁਰੰਤ ਪਾਬੰਦੀ ਲਗਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਇਥੇ ਵਿਦੇਸ਼ ਦੌਰੇ ਤੋਂ ਬੀਤੀ ਰਾਤ ਦਿੱਲੀ ਪਹੰੁਚਣ ਉਪਰੰਤ ਸਿੱਧੇ ਇਥੇ ਪਹੁੰਚੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਰਦਿਆਂ ਕਿਹਾ ਕਿ ਉਕਤ ਡੇਰੇ ਵਲੋਂ ਆਪਣੇ ਸ਼ਰਧਾਲੂਆਂ ਨੂੰ ਗੁਰੂ ਘਰਾਂ ਨੂੰ ਨੁਕਸਾਨ ਪਹੰੁਚਾਉਣ ਅਤੇ ਬੇਅਦਬੀ ਕਰਨਾ ਸਿਖਾਇਆ ਜਾ ਰਿਹਾ ਹੈ | ਉਨ੍ਹਾਂ ਸ਼ੰਕਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਘਟਨਾ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਤੇ ਘੱਟ ਗਿਣਤੀਆਂ ਖ਼ਾਸ ਕਰਕੇ ਸਿੱਖਾਂ ਨੂੰ ਪੇ੍ਰਸ਼ਾਨ ਕਰਨ ਲਈ ਕੀਤੀ ਇਕ ਗਿਣੀ-ਮਿਥੀ ਘਟਨਾ ਹੈ | ਜ਼ਿਕਰਯੋਗ ਹੈ ਕਿ ਜਿਥੇ ਉਕਤ ਘਟਨਾ ਉਪਰੰਤ ਤਖ਼ਤ ਸਾਹਿਬ ਦੇ ਪ੍ਰਬੰਧਕ ਅਤੇ ਸਥਾਨਕ ਸ਼੍ਰੋਮਣੀ ਕਮੇਟੀ ਮੈਂਬਰ ਸੰਗਤਾਂ ਦਾ ਲਗਾਤਾਰ ਦੂਰੀ ਬਣਾ ਕੇ ਰੱਖ ਰਹੇ ਹਨ ਉੱਥੇ ਹੀ ਅੱਜ ਸਵੇਰੇ ਵਿਦੇਸ਼ੋਂ ਦਿੱਲੀ ਪਰਤੇ ਉਪਰੰਤ ਸਿੱਧੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚੇ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸਾਹਿਬ ਦੇ ਸਾਹਮਣੇ ਇਕੱਤਰ ਸੰਗਤਾਂ ਨਾਲ ਬਗੈਰ ਕਿਸੇ ਸੁਰੱਖਿਆ ਅਮਲੇ ਤੋਂ ਜਾ ਕੇ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਗੱਲਬਾਤ ਰਾਹੀ ਸ਼ਾਂਤ ਕੀਤਾ | ਇਸ ਦੌਰਾਨ ਸੰਗਤ 'ਚ ਆਮ ਵਾਂਗ ਵਿਚਰ ਰਹੇ ਗਿਆਨੀ ਹਰਪ੍ਰੀਤ ਸਿੰਘ ਨੂੰ ਦੇਖਦਿਆਂ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਜੋ ਪਿਛਲੇ ਦਿਨਾਂ ਤੋਂ ਲਗਾਤਾਰ ਸੰਗਤਾਂ ਤੋਂ ਦੂਰੀ ਬਣਾਈ ਰੱਖ ਰਹੇ ਸਨ, ਨੂੰ ਵੀ ਸੰਗਤਾਂ 'ਚ ਆਉਣਾ ਪਿਆ | ਇਸ ਮੌਕੇ ਗਿਆਨੀ ਹਰਦੀਪ ਸਿੰਘ ਵੀ ਹਾਜ਼ਰ ਸਨ |
ਘਟਨਾ ਦੇ ਦੋਸ਼ੀ ਖ਼ਿਲਾਫ਼ ਯੂ.ਏ.ਪੀ.ਏ. ਦੀਆਂ ਧਾਰਾਵਾਂ ਵੀ ਲਾਗੂ
ਸ੍ਰੀ ਅਨੰਦਪੁਰ ਸਾਹਿਬ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਦੇ ਸਬੰਧ 'ਚ ਪੁਲਿਸ ਪ੍ਰਸ਼ਾਸਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਤੇ ਜਥੇਬੰਦੀਆਂ ਦੀ ਮੰਗ ਦੇ ਮੱਦੇਨਜ਼ਰ ਯੂ. ਏ. ਪੀ. ਏ. ਧਾਰਾਵਾਂ ਵੀ ਲਾਗੂ ਕਰ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਪੀ. ਰੂਪਨਗਰ ਅਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਸ਼ੀ ਖ਼ਿਲਾਫ਼ 295-ਏ ਤਹਿਤ ਪਹਿਲਾ ਦਰਜ ਮਾਮਲੇ ਦੀਆਂ ਧਾਰਾਵਾਂ 'ਚ ਵਾਧਾ ਕਰਦਿਆਂ ਯੂ. ਏ. ਪੀ. ਏ. ਤੋਂ ਇਲਾਵਾ ਅੱਗ ਲਗਾਉਣ ਦੀ ਕੋਸ਼ਿਸ਼, ਅੱਗ ਲਗਾ ਕੇ ਨੁਕਸਾਨ ਕਰਨ ਤੇ ਦੰਗੇ ਭੜਕਾਉਣ ਦੀ ਸਾਜ਼ਿਸ਼ ਆਦਿ ਦੀਆਂ ਧਾਰਾਵਾਂ ਵੀ ਲਾਗੂ ਕੀਤੀਆਂ ਹਨ | ਉਨ੍ਹਾਂ ਦੱਸਿਆ ਕਿ ਦੋਸ਼ੀ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਅੱਜ ਸਥਾਨਕ ਐਸ. ਡੀ. ਜੇ. ਐਮ. ਜਗਮਿਲਾਪ ਸਿੰਘ ਖ਼ੁਸ਼ਦਿਲ ਦੀ ਅਦਾਲਤ 'ਚ ਪੇਸ਼ ਕਰਕੇ 5 ਦਿਨ ਦਾ ਹੋਰ ਪੁਲਿਸ ਰਿਮਾਂਡ ਹਾਸਲ ਕਰ ਲਿਆ ਗਿਆ ਹੈ | 

Radio Mirchi