ਪਾਰਟੀ ਲੀਡਰਸ਼ਿਪ ਵੱਲੋਂ ‘ਬੇਇੱਜ਼ਤ’ ਕਰਨ ਤੋਂ ਕੈਪਟਨ ਨਾਰਾਜ਼
ਪਾਰਟੀ ਲੀਡਰਸ਼ਿਪ ਵੱਲੋਂ ‘ਬੇਇੱਜ਼ਤ’ ਕਰਨ ਤੋਂ ਕੈਪਟਨ ਨਾਰਾਜ਼
ਚੰਡੀਗੜ੍ਹ-ਹਾਈ ਕਮਾਂਡ ਵੱਲੋਂ ਕਾਹਲੀ ਵਿੱਚ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ‘ਬੇਇੱਜ਼ਤੀ’ ਕਰਨਾ ਕਰਾਰ ਦਿੰਦਿਆਂ ਖਾਸੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਆਪਣੀ ਨਾਰਾਜ਼ਗੀ ਬਾਰੇ ਪਾਰਟੀ ਦੇ ਸੀਨੀਅਰ ਨੇਤਾਵਾਂ ਕਮਲਨਾਥ ਅਤੇ ਮਨੀਸ਼ ਤਿਵਾੜੀ ਨੂੰ ਦੱਸ ਦਿੱਤਾ ਹੈ। ਕੈਪਟਨ ਦੇ ਨੇੜਲੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਇਸ ਤਰ੍ਹਾਂ ਦੀ ਬੇਇੱਜ਼ਤੀ ਤੋਂ ਨਾਰਾਜ਼ ਹੈ। ਅੱਧੀ ਰਾਤ ਨੂੰ ਤੁਸੀਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦਦੇ ਹੋ,ਜਿਵੇਂ ਇਹ ਕੋਈ ਗੁਪਤ ਅਪਰੇਸ਼ਨ ਹੋ ਰਿਹਾ ਹੋਵੇ। ਸੂਤਰਾਂ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਕਿ ਹਾਈਕਮਾਨ ਨੇ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਵਿਧਾਇਕ ਦਲ ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਪਾਰਟੀ ਦੇ ਵਿਧਾਇਕਾਂ ਨਾਲ ਮੁਲਾਕਾਤ ਕਰਨ ਲਈ ਆਪਣੇ ਸੈਕਟਰ 2 ਸਥਿਤ ਨਿਵਾਸ ਪਹੁੰਚ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਧੜਾ ਕੈਂਪ ਜਵਾਬੀ ਕਾਰਵਾਈ ਦੀ ਯੋਜਨਾ ਬਣਾ ਰਿਹਾ ਹੈ।