ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਿਆ
ਚੰਡੀਗੜ੍ਹ - ਪੰਜਾਬ ਕਾਂਗਰਸ ਵਿਚ ਚੱਲ ਰਹੇ ਅੱਜ ਤਖ਼ਤਾ ਪਲਟ ਦੇ ਘਟਨਾਕ੍ਰਮ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤੀ ਹੈ। ਸ਼ਨੀਵਾਰ ਨੂੰ ਸਾਰਾ ਦਿਨ ਚੱਲੇ ਮੀਟਿੰਗਾਂ ਦੇ ਦੌਰ ਤੋਂ ਬਾਅਦ ਅਖੀਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦਾ ਅਹੁਦਾ ਛੱਡ ਦਿੱਤਾ ਹੈ। ਲਗਭਗ 4.30 ਵਜੇ ਰਾਜਪਾਲ ਭਵਨ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਪ ਦਿੱਤਾ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ, ਭਾਵੇਂ ਇਸ ਬਾਰੇ ਅਜੇ ਵੀ ਅਟਕਲਾਂ ਬਰਕਰਾਰ ਹਨ ਪਰ ਸੂਤਰਾਂ ਮੁਤਾਬਕ ਸੁਨੀਲ ਜਾਖੜ ਦਾ ਨਾਂ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਇਸ ਦੇ ਨਾਲ ਪੰਜਾਬ ਕਾਂਗਰਸ ਦੀ ਸਿਆਸਤ ਵਿਚ ਕੈਪਟਨ ਅਮਰਿੰਦਰ ਸਿੰਘ ਦੌਰ ਦਾ ਅੰਤ ਮੰਨਿਆ ਜਾ ਸਕਦਾ ਹੈ। ਪਿਛਲੇ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਵਿਚ ਚੱਲ ਰਹੇ ਕਾਟੋ ਕਲੇਸ਼ ਨੂੰ ਨਬੇੜਨ ਲਈ ਹਾਈਕਮਾਨ ਨੇ ਅੱਜ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਮੁਤਾਬਕ ਇਸ ਮੀਟਿੰਗ ਨੂੰ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਉਲਾਂਭੇ ਕਰਨ ਦੇ ਕਦਮ ਵਜੋਂ ਵੀ ਦੇਖਿਆ ਜਾ ਰਿਹਾ ਸੀ। ਅੱਜ 5 ਵਜੇ ਸੀ. ਐੱਲ. ਪੀ. ਦਲ ਦੀ ਮੀਟਿੰਗ ਸੱਦੀ ਸੀ ਪਰ ਇਸ ਤੋਂ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਨੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।
40 ਵਿਧਾਇਕਾਂ ਨੇ ਹਾਈਕਮਾਨ ਨੂੰ ਕੈਪਟਨ ਦੀ ਕੀਤੀ ਸੀ ਸ਼ਿਕਾਇਤ
ਕੈਪਟਨ ਤੋਂ ਨਾਰਾਜ਼ 40 ਵਿਧਾਇਕਾਂ ਦੇ ਪੱਤਰ ਲਿਖ ਕੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਿਕਾਇਤ ਕੀਤੀ ਸੀ। ਇਸ ਤੋਂ ਬਾਅਦ ਕਾਂਗਰਸ ਹਾਈ ਕਮਾਂਡ ਨੇ ਸ਼ੁੱਕਰਵਾਰ ਨੂੰ ਵੱਡਾ ਫ਼ੈਸਲਾ ਲੈਂਦਿਆਂ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਸੀ। ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸ਼ੁੱਕਰਵਾਰ ਅੱਧੀ ਰਾਤ ਨੂੰ ਇਹ ਜਾਣਕਾਰੀ ਸਾਂਝੀ ਕੀਤੀ ਸੀ। ਅਜੇ ਮਾਕਨ ਅਤੇ ਹਰੀਸ਼ ਚੌਧਰੀ ਨੂੰ ਵਿਧਾਇਕ ਦਲ ਦੀ ਬੈਠਕ ਲਈ ਆਬਜ਼ਰਵਰ ਬਣਾਇਆ ਗਿਆ ਅਤੇ ਦੋਵੇਂ ਆਗੂਆਂ ਨੂੰ ਚੰਡੀਗੜ੍ਹ ਮੀਟਿੰਗ ਵਿਚ ਸ਼ਮੂਲੀਅਤ ਕਰਨ ਦੀ ਡਿਊਟੀ ਲਗਾਈ ਗਈ।
ਸਿੱਧੂ ਧੜੇ ਨੇ ਕੈਪਟਨ ਦੇ ਕਾਂਗਰਸੀ ਹੋਣ ’ਤੇ ਵੀ ਚੁੱਕੇ ਸਵਾਲ
ਇਸ ਤਖ਼ਤ ਪਲਟ ਦੌਰਾਨ ਸਾਬਕਾ ਡੀਜੀਪੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕਿਹਾ ਕਿ ਪੰਜਾਬ ਦੇ ਵਿਧਾਇਕਾਂ ਕੋਲ ਚਾਰ ਸਾਲਾਂ ਬਾਅਦ ਕਾਂਗਰਸ ਦਾ ਮੁੱਖ ਮੰਤਰੀ ਚੁਣਨ ਦਾ ਮੌਕਾ ਹੈ। ਯਾਨੀ ਮੁਸਤਫਾ ਨੇ ਅਮਰਿੰਦਰ ਸਿੰਘ ਦੇ ਕਾਂਗਰਸੀ ਹੋਣ ’ਤੇ ਸਿੱਧੇ ਤੌਰ ’ਤੇ ਸਵਾਲ ਚੁੱਕ ਦਿੱਤੇ। ਮੁਸਤਫਾ ਨੇ ਕਿਹਾ ਕਿ 2017 ਵਿਚ ਪੰਜਾਬ ਨੇ 80 ਵਿਧਾਇਕ ਕਾਂਗਰਸ ਨੂੰ ਦਿੱਤੇ। ਇਸ ਦੇ ਬਾਵਜੂਦ ਅੱਜ ਤੱਕ ਕਾਂਗਰਸੀ ਮੁੱਖ ਮੰਤਰੀ ਨਹੀਂ ਲੱਭੇ। ਤਕਰੀਬਨ ਸਾਢੇ ਚਾਰ ਸਾਲਾਂ ਤੱਕ ਕੈਪਟਨ ਨੇ ਪੰਜਾਬ ਅਤੇ ਪੰਜਾਬੀਅਤ ਦੇ ਦਰਦ ਨੂੰ ਦਿਲੋਂ ਨਹੀਂ ਸਮਝਿਆ। ਅਜਿਹੀ ਸਥਿਤੀ ਵਿਚ ਹੁਣ 80 ਵਿਚੋਂ 79 ਵਿਧਾਇਕਾਂ ਨੂੰ ਸਨਮਾਨ ਪ੍ਰਾਪਤ ਕਰਨ ਅਤੇ ਜਸ਼ਨ ਮਨਾਉਣ ਦਾ ਮੌਕਾ ਮਿਲ ਗਿਆ ਹੈ।

Radio Mirchi