ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਲੱਗੀ ਮੋਹਰ, ਬਣੇ ਮੁੱਖ ਮੰਤਰੀ
ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਲੱਗੀ ਮੋਹਰ, ਬਣੇ ਮੁੱਖ ਮੰਤਰੀ
ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਦਰਮਿਆਨ ਅੱਜ ਨਵੇਂ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਸੁੱਖੀ ਰੰਧਾਵਾ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਬਣਾਇਆ ਹੈ।
ਭਾਵੇਂ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿਚ ਨਵਜੋਤ ਸਿੱਧੂ, ਅੰਬਿਕਾ ਸੋਨੀ, ਅਤੇ ਸੁਨੀਲ ਕੁਮਾਰ ਜਾਖੜ ਦਾ ਨਾਂ ਵੀ ਚੱਲ ਰਿਹਾ ਸੀ ਪਰ ਰੰਧਾਵਾ ਨੂੰ ਹਾਈਕਮਾਨ ਨੂੰ ਨਵਾਂ ਮੁੱਖ ਮੰਤਰੀ ਬਣਨ ਨੂੰ ਹਰੀ ਝੰਡੀ ਦੇ ਦਿੱਤੀ। ਭਾਵੇਂ ਐਤਵਾਰ ਸੱਦੀ ਗਈ ਵਿਧਾਇਕ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਪਰ ਇਸ ਦੇ ਬਾਵਜੂਦ ਹਾਈਕਮਾਨ ਦੇ ਆਬਜ਼ਰਵਰਾਂ ਵਲੋਂ ਆਪਣੇ ਪੱਧਰ ’ਤੇ ਮੀਟਿੰਗਾਂ ਕੀਤੀਆਂ ਗਈਆਂ ਅਤੇ ਸਾਰੇ ਵਿਧਾਇਕਾਂ ਦੀ ਨਬਜ਼ ਟਟੋਲੀ ਗਈ ਅਤੇ ਸਾਰੀ ਰਿਪੋਰਟ ਹਾਈਕਮਾਨ ਤਕ ਪਹੁੰਚਾਈ, ਜਿਸ ਤੋਂ ਬਾਅਦ ਹਾਈਕਮਾਨ ਵਲੋਂ ਮੁੱਖ ਮੰਤਰੀ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ।