ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ

ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ
ਚੰਡੀਗੜ੍ਹ-ਚਮਕੌਰ ਸਾਹਿਬ ਤੋਂ ਕਾਂਗਰਸ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਦੇ ਨਾਂ ’ਤੇ ਮੋਹਰ ਪਾਰਟੀ ਹਾਈ ਕਮਾਨ ਨੇ ਲਗਾ ਦਿੱਤੀ ਹੈ। ਦਲਿਤ ਚਿਹਰਾ 48 ਸਾਲਾ ਸ੍ਰੀ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਤੀਜੀ ਵਾਰ ਵਿਧਾਇਕ ਬਣੇ ਹਨ। ਉਨ੍ਹਾਂ ਦਾ ਨਾਮ ਚਰਚਾ ਵਿੱਚ ਨਹੀਂ ਸੀ ਤੇ ਸ਼ਾਮ ਤੱਕ ਸੁਖਜਿੰਦਰ ਸਿੰਘ ਰੰਧਾਵਾ ਦਾ ਨਾਮ ਚੱਲ ਰਿਹਾ ਸੀ। ਸ੍ਰੀ ਚੰਨੀ ਨੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕੀਤੀ ਤੇ ਵਿਧਾਇਕਾਂ ਦੇ ਸਮਰਥਨ ਦਾ ਦਾਅਵਾ ਪੇਸ਼ ਕੀਤਾ। ਰਾਜ ਭਵਨ ਤੋਂ ਬਾਹਰ ਆ ਕੇ ਸ੍ਰੀ ਚੰਨੀ ਨੇ ਦੱਸਿਆ ਕਿ ਰਾਜਪਾਲ ਨੇ 20 ਸਤੰਬਰ ਨੂੰ ਸਵੇਰੇ 11 ਵਜੇ ਸਹੁੰ ਚੁੱਕਣ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਰਾਹੁਲ ਗਾਂਧੀ ਨੇ ਚੰਨੀ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਚੰਨੀ ਨੂੰ ਵਧਾਈ ਦਿੰਦਿਆਂ ਆਸ ਪ੍ਰਗਟਾਈ ਹੈ ਕਿ ਉਹ ਪੰਜਾਬ ਦਾ ਭਵਿੱਖ ਸੁਰੱਖਿਅਤ ਰੱਖਣਗੇ। 

Radio Mirchi