ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰਦਰਸ਼ਨ
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਸਬੰਧੀ ਪ੍ਰਦਰਸ਼ਨ
ਅੰਮ੍ਰਿਤਸਰ-ਅਕਾਲੀ ਦਲ (ਅ) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਜਲਦੀ ਕਰਵਾਉਣ ਦੀ ਮੰਗ ਲਈ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਨੇੜੇ ਰੋਸ ਰੈਲੀ ਕੀਤੀ। ਉਨ੍ਹਾਂ ਕਿਹਾ ਕਿ ਜੇ 28 ਨਵੰਬਰ ਤੱਕ ਚੋਣਾਂ ਦਾ ਐਲਾਨ ਨਾ ਕੀਤਾ ਗਿਆ ਤਾਂ ਉਨ੍ਹਾਂ ਵੱਲੋਂ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ।
ਰੈਲੀ ਵਿੱਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਇਮਾਨ ਸਿੰਘ ਮਾਨ, ਹਰਬੀਰ ਸਿੰਘ ਸੰਧੂ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਪ੍ਰੋ. ਮਹਿੰਦਰ ਪਾਲ ਸਿੰਘ, ਕਰਨੈਲ ਸਿੰਘ ਨਾਗੋਕੇ, ਹਰਪਾਲ ਸਿੰਘ ਬਲੈਰ ਤੇ ਹੋਰਨਾਂ ਨੇ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਤੇ ਬਾਦਲਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਹੋਣ ਦਿੱਤੀਆਂ ਜਾ ਰਹੀਆਂ। ਇਮਾਨ ਸਿੰੰਘ ਮਾਨ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਸਿੱਖ ਗੁਰਦੁਆਰਾ ਐਕਟ ਦੀ ਧਾਰਾ 51 ਨੂੰ ਤਬਦੀਲ ਕਰਨ, ਬਰਗਾੜੀ ਮਾਮਲੇ ਤੇ 328 ਸਰੂਪਾਂ ਦੇ ਮਾਮਲੇ ਵਿਚ ਇਨਸਾਫ ਲੈਣ ਅਤੇ ਖੇਤੀ ਕਾਨੂੰਨ ਰੱਦ ਕਰਵਾਉਣ ਬਾਰੇ ਵਿਚਾਰ-ਚਰਚਾ ਕਰਨ ਲਈ 28 ਨਵੰਬਰ ਨੂੰ ਚੱਬਾ ’ਚ ਇਕੱਠ ਕੀਤਾ ਜਾਵੇਗਾ।