ਹਵਾਰਾ ਕਮੇਟੀ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਐਲਾਨ

ਹਵਾਰਾ ਕਮੇਟੀ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਐਲਾਨ

ਹਵਾਰਾ ਕਮੇਟੀ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਉਣ ਦਾ ਐਲਾਨ

ਅੰਮ੍ਰਿਤਸਰ-ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾ ਮੰਗਿਆਂ ਮੁਆਫੀ ਦੇਣ ਦੇ ਰੋਸ ਵਜੋਂ ਹਵਾਰਾ ਕਮੇਟੀ ਨੇ 24 ਸਤੰਬਰ ਦਾ ਦਿਨ ਵਿਸ਼ਵਾਸਘਾਤ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਕਮੇਟੀ ਆਗੂ ਐਡਵੋਕੇਟ ਅਮਰ ਸਿੰਘ ਚਾਹਲ, ਪ੍ਰੋਫੈਸਰ ਬਲਜਿੰਦਰ ਸਿੰਘ, ਬਾਪੂ ਗੁਰਚਰਨ ਸਿੰਘ ਤੇ ਬਲਬੀਰ ਸਿੰਘ ਹਿਸਾਰ ਆਦਿ ਨੇ ਕਿਹਾ ਕਿ ਛੇ ਸਾਲ ਪਹਿਲਾਂ 24 ਸਤੰਬਰ ਦੇ ਦਿਨ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਡੇਰਾ ਸਿਰਸਾ ਦੇ ਮੁਖੀ ਨੂੰ ਬਿਨਾ ਮੰਗੇ ਮੁਆਫੀ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਦਿਨ ਨੂੰ ਹਵਾਰਾ ਕਮੇਟੀ ਵੱਲੋਂ ਕੌਮੀ ਰੋਸ ਦਿਵਸ ਵਜੋਂ ਯਾਦ ਕਰਨ ਦਾ ਫੈਸਲਾ ਲਿਆ ਗਿਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਛੇ ਸਾਲ ਪਹਿਲਾਂ ਬਾਦਲਾਂ ਦੇ ਇਸ਼ਾਰੇ ’ਤੇ ਤਖ਼ਤਾਂ ਦੇ ਜਥੇਦਾਰਾਂ ਵੱਲੋਂ ਪੰਥ ਅਤੇ ਸਿਧਾਂਤਾਂ ਨਾਲ ਵਿਸ਼ਵਾਸਘਾਤ ਕੀਤਾ ਗਿਆ ਸੀ। ਉਨ੍ਹਾਂ ਸਿਆਸੀ ਦਬਾਅ ਹੇਠ ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫੀ ਦੇ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਦਿਵਸ ਨੂੰ ਰੋਸ ਵਜੋਂ ਯਾਦ ਕਰਨ ਲਈ 24 ਸਤੰਬਰ ਨੂੰ 11 ਵਜੇ ਸਾਰਾਗੜ੍ਹੀ ਗੁਰਦੁਆਰੇ ਦੇ ਸਾਹਮਣੇ ਵਿਰਾਸਤੀ ਸੜਕ ’ਤੇ ਪੰਥਕ ਜਥੇਬੰਦੀਆਂ ਦਾ ਇਕੱਠ ਕੀਤਾ ਜਾਵੇਗਾ।
ਉਨ੍ਹਾਂ ਸਮੂਹ ਪੰਥਕ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਬਾਦਲਾਂ ਵੱਲੋਂ ਸ੍ਰੀ ਅਕਾਲ ਤਖ਼ਤ ਦੇ ਸਿਧਾਂਤ ਨਾਲ ਕੀਤੇ ਗਏ ਧ੍ਰੋਹ ਵਿਰੁੱਧ ਆਵਾਜ਼ ਬੁਲੰਦ ਕਰਨ ਲਈ 24 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਇਸ ਇਕੱਠ ’ਚ ਸ਼ਾਮਲ ਹੋਣ ਲਈ ਪੁੱਜਣ। ਇਸ ਮੌਕੇ ਉਨ੍ਹਾਂ ਨਾਲ ਭੁਪਿੰਦਰ ਸਿੰਘ ਜਰਮਨੀ, ਮਹਾਬੀਰ ਸਿੰਘ ਸੁਲਤਾਨਵਿੰਡ, ਸੁਖਰਾਜ ਸਿੰਘ ਵੇਰਕਾ, ਸੁੱਖਦੇਵ ਸਿੰਘ ਵੇਰਕਾ, ਬਲਜੀਤ ਸਿੰਘ ਭਾਉ ਤੇ ਗੁਰਮੀਤ ਸਿੰਘ ਬੱਬਰ ਸ਼ਾਮਲ ਸਨ।

Radio Mirchi