ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਚੰਡੀਗੜ੍ਹ-ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਅਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ ਜੋ ਕਿ ਉਪ ਮੁੱਖ ਮੰਤਰੀ ਲਗਾਇਆ ਜਾਵੇਗਾ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। ਸਹੁੰ ਚੁੱਕ ਖ਼ਤਮ ਹੋਣ ਤੋਂ ਕੁਝ ਹੀ ਮਿੰਟਾਂ ਬਾਅਦ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੀ ਰਾਜ ਭਵਨ ਪਹੁੰਚ ਗਏ ਜਿਨ੍ਹਾਂ ਚੰਨੀ ਸਣੇ ਸਹੁੰ ਚੁੱਕਣ ਵਾਲੇ ਤਿੰਨੋਂ ਆਗੂਆਂ ਨੂੰ ਵਧਾਈ ਦਿੱਤੀ। ਸਹੁੰ ਚੁੱਕਣ ਤੋਂ ਬਾਅਦ ਆਪਣੀ ਪਹਿਲੀ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਤਿੰਨੋਂ ਕੇਂਦਰੀ ਖੇਤੀ ਕਾਨੂੰਨ ਰੱਦ ਕਰਨੇ ਚਾਹੀਦੇ ਹਨ। ਸ੍ਰੀ ਚੰਨੀ ਨੇ ਇਹ ਵੀ ਕਿਹਾ ਕਿ ਰੇਤ ਮਾਫੀਆ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਅਤੇ ਸਾਰੇ ਮੁੱਦਿਆਂ ਦਾ ਹੱਲ ਹੋਵੇਗਾ। ਉਨ੍ਹਾਂ ਕਾਂਗਰਸ ਦੀ ਲੀਡਰਸ਼ਿਪ ਵੱਲੋਂ ਤੈਅ 18 ਸੂਤਰੀ ਪ੍ਰੋਗਰਾਮ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਉਹ ਸੂਬੇ ਦੇ ਲੋਕਾਂ ਨੂੰ ਭਰੋਸਾ ਦਿਵਾਉਂਦੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਸਾਰੇ ਮਸਲਿਆਂ ਦਾ ਹੱਲ ਹੋਵੇਗਾ।

Radio Mirchi