ਗਲਾਸਗੋ ਲਾਰਡ ਪ੍ਰੋਵੋਸਟ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਗਲਾਸਗੋ ਲਾਰਡ ਪ੍ਰੋਵੋਸਟ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ

ਗਲਾਸਗੋ ਲਾਰਡ ਪ੍ਰੋਵੋਸਟ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ
ਗਲਾਸਗੋ-ਬੀਤੇ ਦਿਨ ਗਲਾਸਗੋ ਦੇ ਲਾਰਡ ਪ੍ਰੋਵੋਸਟ ਫਿਲਿਪ ਬਰਾਟ ਗਲਾਸਗੋ ਦੇ ਗੁਰਦੁਆਰਾ ਗੁਰੂ ਗ੍ਰੰਥ ਸਾਹਿਬ ਵਿਖੇ ਨਤਮਸਤਕ ਹੋਏ | ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸਿੱਖ ਸੰਗਤ ਨੂੰ ਸੰਬੋਧਨ ਕਰਦੇ ਹੋਏ ਪਿਛਲੇ ਡੇਢ ਸਾਲ ਤੋਂ ਕੋਵਿਡ ਮਹਾਂਮਾਰੀ ਨਾਲ ਲੜਨ ਲਈ ਗੁਰਦੁਆਰਾ ਸਾਹਿਬ ਅਤੇ ਸਿੱਖ ਸੰਗਤ ਵਲੋਂ ਕੀਤੇ ਸਹਿਯੋਗ ਦਾ ਧੰਨਵਾਦ ਕੀਤਾ | ਜ਼ਿਕਰਯੋਗ ਹੈ ਕਿ ਗਲਾਸਗੋ ਗੁਰਦੁਆਰਾ ਸਾਹਿਬ ਵਲੋਂ ਤਾਲਾਬੰਦੀ ਦੌਰਾਨ ਲਗਾਤਾਰ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਤੇ ਲੰਗਰ ਤਿਆਰ ਕਰਕੇ ਵੰਡਿਆ ਗਿਆ | ਉਨ੍ਹਾਂ ਕਿਹਾ ਕਿ ਤੁਹਾਡੇ ਸਹਿਯੋਗ ਨਾਲ ਹੀ ਅਸੀਂ ਗਲਾਸਗੋ ਨੂੰ ਬਹੁ-ਸੱਭਿਆਚਾਰਕ ਸ਼ਹਿਰ ਬਣਾਇਆ ਹੈ ਅਤੇ ਗਲਾਸਗੋ ਦੇ ਰਹਿਣ-ਸਹਿਣ ਉੱਚਾ ਚੁੱਕਿਆ ਤੇ ਭਾਈਚਾਰਕ ਸਾਂਝ ਨੂੰ ਵਧਾਇਆ ਹੈ | ਉਨ੍ਹਾਂ ਨੇ ਸੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ ਅਤੇ ਉਪਰੰਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਦੱਸਣਯੋਗ ਹੈ ਕਿ ਲਾਰਡ ਪ੍ਰੋਵੋਸਟ ਗਲਾਸਗੋ ਦਾ ਪਹਿਲਾ ਨਾਗਰਿਕ ਹੈ ਅਤੇ ਮੁੱਖ ਪ੍ਰਤੀਨਿਧੀ ਹੈ | ਲਾਰਡ ਪ੍ਰੋਵੋਸਟ ਮਹਾਰਾਣੀ ਦਾ ਅਧਿਕਾਰਿਤ ਪ੍ਰਤਿਨਿਧੀ ਵੀ ਹੈ ਅਤੇ ਸ਼ਾਹੀ ਪਰਿਵਾਰ ਦੁਆਰਾ ਕੀਤੇ ਸਮਾਗਮਾਂ ਦੀ ਮੇਜ਼ਬਾਨੀ ਕਰਦਾ ਹੈ| 

Radio Mirchi