ਨਵਜੋਤ ਸਿੱਧੂ ਦੇਸ਼ ਲਈ ਖ਼ਤਰਾ: ਕੈਪਟਨ

ਨਵਜੋਤ ਸਿੱਧੂ ਦੇਸ਼ ਲਈ ਖ਼ਤਰਾ: ਕੈਪਟਨ

ਨਵਜੋਤ ਸਿੱਧੂ ਦੇਸ਼ ਲਈ ਖ਼ਤਰਾ: ਕੈਪਟਨ
ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸੂਬੇ ਦਾ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਹਰ ਸੰਭਵ ਯਤਨ ਕਰਨਗੇ ਅਤੇ ਦੇਸ਼ ਨੂੰ ਇਸ ‘ਖਤਰਨਾਕ’ ਵਿਅਕਤੀ ਤੋਂ ਬਚਾਉਣ ਲਈ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਹਨ। ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਿੱਧੂ ਨੂੰ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਭਾਰਨ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ 2022 ਦੀਆਂ ਚੋਣਾਂ ਵਿੱਚ ਸਿੱਧੂ ਦੇ ਖ਼ਿਲਾਫ਼ ਕੋਈ ਤਕੜਾ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ ਤਾਂ ਕਿ ਸਿੱਧੂ ਦੀ ਹਾਰ ਨੂੰ ਯਕੀਨੀ ਬਣਾਇਆ ਜਾ ਸਕੇ। ਮੀਡੀਆ ਨੂੰ ਦਿੱਤੀ ਇੰਟਰਵਿਊ ਵਿੱਚ ਉਨ੍ਹਾਂ ਨੇ ਦੁਹਰਾਇਆ ਕਿ ਨਵਜੋਤ ਸਿੱਧੂ ਦੇਸ਼ ਲਈ ਖਤਰਾ ਹੈ।

Radio Mirchi