ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਦਿਲ ਦਾ ਦੌਰਾ ਪਿਆ
ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਨੂੰ ਦਿਲ ਦਾ ਦੌਰਾ ਪਿਆ
ਆਨੰਦਪੁਰ ਸਾਹਿਬ-ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੇ ਨਿੱਜੀ ਹਸਪਤਾਲ ਵਿਖੇ ਲਿਜਾਇਆ ਗਿਆ ਜਿੱਥੇ ਮੁੱਢਲੀ ਜਾਂਚ ਉਪਰੰਤ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਸ੍ਰੀ ਆਨੰਦਪੁਰ ਸਾਹਿਬ ਦੇ ਨਿੱਜੀ ਹਸਪਤਾਲ ਦੇ ਡਾ. ਤੇਗ ਬਹਾਦਰ ਸਿੰਘ ਨੇ ਦੱਸਿਆ ਕਿ ਬੀਤੀ ਦੇਰ ਰਾਤ ਤਖ਼ਤ ਜਥੇਦਾਰ ਰਘਬੀਰ ਸਿੰਘ ਉਨ੍ਹਾਂ ਕੋਲ ਆਏ ਸਨ। ਉਸ ਵੇਲੇ ਉਨ੍ਹਾਂ ਦੇ ਦਿਲ ਵਿੱਚ ਕੁਝ ਤਕਲੀਫ ਹੋ ਰਹੀ ਸੀ। ਉਨ੍ਹਾਂ ਦੀ ਈਸੀਜੀ ਕਰਨ ਉਪਰੰਤ ਥੋੜ੍ਹੀ ਗੜਬੜ ਨਜ਼ਰ ਆਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ। ਹਾਲਾਂਕਿ ਜਥੇਦਾਰ ਰਘਬੀਰ ਸਿੰਘ ਦੇ ਨਾਲ ਕੋਈ ਸੰਪਰਕ ਨਹੀਂ ਹੋ ਸਕਿਆ ਪਰ ਸੂਤਰਾਂ ਅਨੁਸਾਰ ਜਾਣਕਾਰੀ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਮੈਨੇਜਰ ਮਲਕੀਤ ਸਿੰਘ ਦੇ ਦੱਸਣ ਮੁਤਾਬਕ ਉਨ੍ਹਾਂ ਦੀ ਹਾਲਤ ਵਿਚ ਸੁਧਾਰ ਹੈ।