ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ
ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ
ਚੰਡੀਗੜ੍ਹ-ਸੂਬਾ ਸਰਕਾਰ ਨੇ ਪੁਲੀਸ ਪ੍ਰਸ਼ਾਸਨ ’ਚ ਵੱਡਾ ਫੇਰਬਦਲ ਕਰਦਿਆਂ 1988 ਬੈਚ ਦੇ ਆਈਪੀਐੱਸ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਅੱਜ ਪੰਜਾਬ ਪੁਲੀਸ ਦਾ ਡੀਜੀਪੀ ਦੀ ਜ਼ਿੰਮੇਵਾਰੀ ਸੌਂਪੀ ਹੈ। ਪ੍ਰਮੁੱਖ ਸਕੱਤਰ (ਗ੍ਰਹਿ) ਅਨੁਰਾਗ ਵਰਮਾ ਵੱਲੋਂ ਜਾਰੀ ਹੁਕਮਾਂ ਮੁਤਾਬਕ ਸ੍ਰੀ ਸਹੋਤਾ ਨੂੰ ਡੀਜੀਪੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਨ੍ਹਾਂ ਅੱਜ ਬਾਅਦ ਦੁਪਹਿਰ ਅਹੁਦਾ ਸੰਭਾਲ ਲਿਆ ਹੈ। ਸ੍ਰੀ ਸਹੋਤਾ ਆਰਮਡ ਬਟਾਲੀਅਨ, ਪੰਜਾਬ ਦੇ ਵਿਸ਼ੇਸ਼ ਡੀਜੀਪੀ ਦਾ ਚਾਰਜ ਵੀ ਨਿਭਾਉਂਦੇ ਰਹਿਣਗੇ। ਅਹੁਦਾ ਸੰਭਾਲਣ ਮਗਰੋਂ ਉਨ੍ਹਾਂ ਪੰਜਾਬ ਪੁਲੀਸ ਦੇ ਸਾਰੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਪੰਜਾਬ ਪੁਲੀਸ ਵੱਲੋਂ ਬੀਤੇ ਸਮੇਂ ਵਿੱਚ ਕੀਤੀਆਂ ਗਈਆਂ ਸਾਰੀਆਂ ਪਹਿਲਕਦਮੀਆਂ ਨੂੰ ਬੇਹੱਦ ਸ਼ਲਾਘਾਯੋਗ ਦੱਸਦਿਆਂ ਉਨ੍ਹਾਂ ਕਿਹਾ ਕਿ ਉਹ ਪੁਲੀਸ ਦੀ ਹੋਰ ਬਿਹਤਰੀ ਲਈ ਕੰਮ ਕਰਦੇ ਰਹਿਣਗੇ। ਡੀਜੀਪੀ ਨੇ ਕਿਹਾ, “ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਮਾੜੇ ਅਨਸਰਾਂ ’ਤੇ ਨਜ਼ਰ ਰੱਖਣ ਤੋਂ ਇਲਾਵਾ ਰਾਜ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣਾ ਮੇਰੀ ਪ੍ਰਮੱਖ ਤਰਜੀਹ ਹੋਵੇਗੀ।’’ ਜ਼ਿਕਰਯੋਗ ਹੈ ਕਿ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਰਾਜ ਵਿੱਚ ਵੱਖ-ਵੱਖ ਅਹੁਦਿਆਂ ’ਤੇ ਸੇਵਾਵਾਂ ਨਿਭਾਈਆਂ ਹਨ। ਉਹ ਪੰਜਾਬ ਹੋਮ ਗਾਰਡਜ਼ ਅਤੇ ਕਮਾਂਡੈਂਟ ਜਨਰਲ ਸਿਵਲ ਡਿਫੈਂਸ ਦੇ ਵਿਸ਼ੇਸ਼ ਡੀਜੀਪੀ ਲਾਈ ਹੈ ਅਤੇ ਅੱਗ ਬੁਝਾਉਣ ਵਾਲੇ ਦੇ ਰੂਪ ਵਿੱਚ ਆਪਣੇ-ਆਪ ਨੂੰ ਪੇਸ਼ ਕਰਦਾ ਹੈ। ਪਾਕਿਸਤਾਨ ਦਹਿਸ਼ਤਗਰਦਾਂ ਨੂੰ ਇਸ ਆਸ ਨਾਲ ਪਾਲਦਾ ਹੈ ਕਿ ਉਹ ਸਿਰਫ਼ ਗੁਆਂਢੀਆਂ ਨੂੰ ਨੁਕਸਾਨ ਪਹੁੰਚਾਉਣਗੇ ਵੀ ਰਹਿ ਚੁੱਕੇ ਹਨ। ਉਨ੍ਹਾਂ ਏਡੀਜੀਪੀ ਪੀਏਪੀ ਜਲੰਧਰ, ਏਡੀਜੀਪੀ ਰੇਲਵੇ, ਏਡੀਜੀਪੀ ਜੇਲ੍ਹਾਂ, ਏਡੀਜੀਪੀ ਪ੍ਰਸ਼ਾਸਨ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਪੰਜਾਬ ਪੁਲੀਸ ਵਿੱਚ ਹੋਰ ਵੱਡੇ ਅਹੁਦਿਆਂ ’ਤੇ ਵੀ ਸੇਵਾਵਾਂ ਨਿਭਾਈਆਂ ਹਨ। ਪੰਜਾਬ ’ਚ ਕਾਂਗਰਸ ਵੱਲੋਂ ਸੱਤਾ ’ਚ ਫੇਰਬਦਲ ਕਰਨ ਤੋਂ ਬਾਅਦ ਡੀਜੀਪੀ ਦੇ ਅਹੁਦੇ ਲਈ ਪਿਛਲੇ ਕਈ ਦਿਨਾਂ ਤੋਂ ਭਾਰੀ ਕਸ਼ਮਕਸ਼ ਚੱਲ ਰਹੀ ਸੀ। ਇਸ ਅਹੁਦੇ ਲਈ 1986 ਬੈਚ ਦੇ ਪੁਲੀਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਅਤੇ 1987 ਬੈਚ ਦੇ ਵੀਰੇਸ਼ ਕੁਮਾਰ ਭਾਵੜਾ ਦੇ ਨਾਮ ਵੀ ਚਰਚਾ ਵਿੱਚ ਸਨ। ਸਰਕਾਰ ਨੇ ਕਈ ਦਿਨਾਂ ਦੀ ਵਿਚਾਰ ਚਰਚਾ ਤੋਂ ਬਾਅਦ ਅੱਜ ਡੀਜੀਪੀ ਦੀ ਨਿਯੁਕਤੀ ਦਾ ਫੈਸਲਾ ਲਿਆ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਡੀਜੀਪੀ ਰੈਂਕ ਦੇ ਸੀਨੀਅਰ ਅਧਿਕਾਰੀਆਂ ਦਾ ਪੈਨਲ ਯੂਪੀਐੱਸਸੀ ਨੂੰ ਭੇਜਿਆ ਜਾਣਾ ਹੈ। ਯੂਪੀਐੱਸਸੀ ਤੋਂ ਹਰੀ ਝੰਡੀ ਮਿਲਣ ਉਪਰੰਤ ਹੀ ਡੀਜੀਪੀ ਦੀ ਪੱਕੀ ਨਿਯੁਕਤੀ ਕੀਤੀ ਜਾਵੇਗੀ।