ਜਥੇਦਾਰ ਹਰਪ੍ਰੀਤ ਸਿੰਘ ਦਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੈੱਡ ਕਾਰਪੈੱਟ ਵਿਛਾ ਕੇ ਸਵਾਗਤ

ਜਥੇਦਾਰ ਹਰਪ੍ਰੀਤ ਸਿੰਘ ਦਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੈੱਡ ਕਾਰਪੈੱਟ ਵਿਛਾ ਕੇ ਸਵਾਗਤ

ਜਥੇਦਾਰ ਹਰਪ੍ਰੀਤ ਸਿੰਘ ਦਾ ਸ੍ਰੀ ਨਨਕਾਣਾ ਸਾਹਿਬ ਵਿਖੇ ਰੈੱਡ ਕਾਰਪੈੱਟ ਵਿਛਾ ਕੇ ਸਵਾਗਤ
ਅੰਮਿ੍ਤਸਰ-ਗੁਰੂ ਨਾਨਕ ਦੇਵ ਜੀ ਦੇ 482ਵੇਂ ਜੋਤੀ ਜੋਤ ਦਿਹਾੜੇ ਦੇ ਸਮਾਗਮਾਂ 'ਚ ਸ਼ਿਰਕਤ ਕਰਨ ਲਈ ਵਿਸ਼ੇਸ਼ ਤੌਰ 'ਤੇ ਪਾਕਿਸਤਾਨ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਪਹੁੰਚਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ੍ਰੀ ਨਨਕਾਣਾ ਸਾਹਿਬ ਦੀਆਂ ਸਮੂਹ ਸੰਗਤਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਰਸਤੇ 'ਚ ਰੈੱਡ ਕਾਰਪੈਟ ਵਿਛਾਇਆ ਗਿਆ ਤੇ ਸੰਗਤ ਨੇ ਫੁੱਲਾਂ ਦੀ ਵਰਖਾ ਕਰਦਿਆਂ 'ਬੋਲੇ ਸੋ ਨਿਹਾਲ' ਦੇ ਜੈਕਾਰਿਆਂ ਦੀ ਗੂੰਜ 'ਚ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ | ਉਨ੍ਹਾਂ ਦੇ ਨਾਲ ਗੁਰਦੁਆਰਾ ਜਨਮ ਅਸਥਾਨ ਪਹੁੰਚੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਬੀਬੀ ਰਵਿੰਦਰ ਕੌਰ, ਬਿਪਨਪ੍ਰੀਤ ਕੌਰ, ਹਰਗੁਨਪ੍ਰੀਤ ਕੌਰ ਸਮੇਤ ਹਜ਼ੂਰੀ ਰਾਗੀ ਭਾਈ ਜਰਨੈਲ, ਅਮਨਦੀਪ ਸਿੰਘ, ਹਰਮਿੰਦਰ ਸਿੰਘ, ਹਰਦੀਪ ਸਿੰਘ, ਜੁਗਰਾਜ ਸਿੰਘ ਦਾ ਵੀ ਸੰਗਤ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਪੀ. ਐਸ. ਜੀ. ਪੀ. ਸੀ. ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਸਤਵੰਤ ਸਿੰਘ, ਹੈੱਡ ਗ੍ਰੰਥੀ ਗਿਆਨੀ ਪ੍ਰੇਮ ਸਿੰਘ, ਸੰਤ ਸਿੰਘ, ਦਿਆ ਸਿੰਘ, ਮਾਸਟਰ ਬਲਵੰਤ ਸਿੰਘ, ਕੇਅਰ ਟੇਕਰ ਅਤੀਕ ਗਿਲਾਨੀ ਵੀ ਹਾਜ਼ਰ ਸਨ | ਅੱਜ ਅੰਮਿ੍ਤ ਵੇਲੇ ਦੇ ਦੀਵਾਨ 'ਚ ਭਾਈ ਨਾਨਕ ਰਾਮ ਸਿੰਧ ਵਾਲਿਆਂ ਵਲੋਂ ਆਸਾ ਦੀ ਵਾਰ ਦੇ ਕੀਰਤਨ ਉਪਰੰਤ ਅੰਮਿ੍ਤਸਰ ਤੋਂ ਪਹੁੰਚੇ ਹਜ਼ੂਰੀ ਰਾਗੀਆਂ ਨੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਥਾ ਕਰਦਿਆਂ ਗੁਰੂ ਸਾਹਿਬਾਨ ਦੇ ਸਿਧਾਂਤਾਂ ਬਾਰੇ ਹਾਜ਼ਰ ਸੰਗਤ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ ਤੇ ਗੁਰੂ ਸਾਹਿਬ ਦੇ ਸ਼ਾਂਤੀ ਤੇ ਭਾਈਚਾਰੇ ਦੇ ਸੰਦੇਸ਼ ਨੂੰ ਅਮਲ 'ਚ ਲਿਆਉਣ ਦੀ ਅਪੀਲ ਕੀਤੀ | ਦੀਵਾਨ ਦੀ ਸਮਾਪਤੀ ਉਪਰੰਤ ਪੰਜਾਬੀ ਸਿੱਖ ਸੰਗਤ ਦੇ ਦਫ਼ਤਰ ਵਿਖੇ ਪਹੁੰਚੇ ਜਥੇਦਾਰ ਹਰਪ੍ਰੀਤ ਸਿੰਘ ਤੇ ਅਮੀਰ ਸਿੰਘ ਨੂੰ ਚੇਅਰਮੈਨ ਗੋਪਾਲ ਸਿੰਘ ਚਾਵਲਾ ਨੇ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | 

Radio Mirchi