ਕੈਪਟਨ ਬਣਾਉਣਗੇ ‘ਪੰਜਾਬ ਵਿਕਾਸ ਪਾਰਟੀ’!

ਕੈਪਟਨ ਬਣਾਉਣਗੇ ‘ਪੰਜਾਬ ਵਿਕਾਸ ਪਾਰਟੀ’!
ਨਵੀਂ ਦਿੱਲੀ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਛੇਤੀ ਹੀ ਆਪਣੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਦੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਵਿਕਾਸ ਪਾਰਟੀ’ ਹੋਵੇਗਾ। ਇਹ ਜਾਣਕਾਰੀ ਸੂਤਰਾਂ ਦੇ ਹਵਾਲੇ ਤੋਂ ਮਿਲੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਅਮਰਿੰਦਰ ਸਿੰਘ ਨਵੀਂ ਪਾਰਟੀ ਦੇ ਗਠਨ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਅਗਲੇ ਕੁਝ ਦਿਨਾਂ ’ਚ ਆਪਣੇ ਨੇੜਲੇ ਆਗੂਆਂ ਨਾਲ ਮੀਟਿੰਗ ਕਰਨਗੇ। ਨਵੀਂ ਪਾਰਟੀ ਵਿੱਚ ਸਿੱਧੂ ਵਿਰੋਧੀ ਧੜੇ ਦੇ ਸਾਰੇ ਆਗੂਆਂ ਨੂੰ ਸ਼ਾਮਲ ਕੀਤਾ ਜਾਵੇਗਾ।