ਏਅਰ ਮਾਰਸ਼ਲ ਸੰਦੀਪ ਸਿੰਘ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਏਅਰ ਮਾਰਸ਼ਲ ਸੰਦੀਪ ਸਿੰਘ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ

ਏਅਰ ਮਾਰਸ਼ਲ ਸੰਦੀਪ ਸਿੰਘ ਨੇ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਅਹੁਦਾ ਸੰਭਾਲਿਆ
ਨਵੀਂ ਦਿੱਲੀ-ਏਅਰ ਮਾਰਸ਼ਲ ਸੰਦੀਪ ਸਿੰਘ ਨੇ ਅੱਜ ਭਾਰਤੀ ਹਵਾਈ ਸੈਨਾ ਦੇ ਨਵੇਂ ਉਪ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ। ਉਹ ਏਅਰ ਚੀਫ਼ ਮਾਰਸ਼ਲ ਵੀ ਆਰ ਚੌਧਰੀ ਦੀ ਥਾਂ ’ਤੇ ਉਪ ਮੁਖੀ ਬਣੇ ਹਨ ਜਿਨ੍ਹਾਂ ਵੀਰਵਾਰ ਨੂੰ 27ਵੇਂ ਚੀਫ਼ ਆਫ਼ ਦਿ ਏਅਰ ਸਟਾਫ਼ ਵਜੋਂ ਅਹੁਦਾ ਸੰਭਾਲਿਆ ਹੈ। ਨੈਸ਼ਨਲ ਡਿਫੈਂਸ ਅਕੈਡਮੀ ਦੇ ਕੈਡੇਟ ਰਹੇ ਏਅਰ ਮਾਰਸ਼ਲ ਸੰਦੀਪ ਸਿੰਘ ਨੂੰ ਦਸੰਬਰ 1983 ’ਚ ਹਵਾਈ ਸੈਨਾ ਦੀ ਫਲਾਇੰਗ ਬ੍ਰਾਂਚ ’ਚ ਲੜਾਕੂ ਪਾਇਲਟ ਵਜੋਂ ਕਮਿਸ਼ਨ ਮਿਲਿਆ ਸੀ। ਉਨ੍ਹਾਂ ਨੂੰ ਵੱਖ ਵੱਖ ਤਰ੍ਹਾਂ ਦੇ ਲੜਾਕੂ ਜੈੱਟ ਉਡਾਉਣ ਦਾ ਤਜਰਬਾ ਹਾਸਲ ਹੈ। ਉਹ ਅਤਿ ਵਿਸ਼ਿਸ਼ਟ ਸੇਵਾ ਮੈਡਲ ਅਤੇ ਵਿਸ਼ਿਸ਼ਟ ਸੇਵਾ ਮੈਡਲਾਂ ਨਾਲ ਸਨਮਾਨਿਤ ਹਨ। 

Radio Mirchi