ਬਹਿਬਲ ਗੋਲੀ ਕਾਂਡ: ਦੋ ਸਾਲਾਂ ਦੇ ਵਕਫ਼ੇ ਮਗਰੋਂ ਸੁਣਵਾਈ ਮੁੜ ਸ਼ੁਰੂ

ਬਹਿਬਲ ਗੋਲੀ ਕਾਂਡ: ਦੋ ਸਾਲਾਂ ਦੇ ਵਕਫ਼ੇ ਮਗਰੋਂ ਸੁਣਵਾਈ ਮੁੜ ਸ਼ੁਰੂ

ਬਹਿਬਲ ਗੋਲੀ ਕਾਂਡ: ਦੋ ਸਾਲਾਂ ਦੇ ਵਕਫ਼ੇ ਮਗਰੋਂ ਸੁਣਵਾਈ ਮੁੜ ਸ਼ੁਰੂ
ਫ਼ਰੀਦਕੋਟ-ਬਹਿਬਲ ਗੋਲੀ ਕਾਂਡ ਵਿੱਚ ਕਰੀਬ 2 ਸਾਲਾਂ ਦੇ ਲੰਬੇ ਵਕਫ਼ੇ ਮਗਰੋਂ ਅੱਜ ਮੁੜ ਸੁਣਵਾਈ ਸ਼ੁਰੂ ਹੋ ਗਈ। ਇਸ ਮਾਮਲੇ ਦੀ ਸੁਣਵਾਈ ਕਰ ਰਹੇ ਵਧੀਕ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਪੁਲੀਸ ਅਧਿਕਾਰੀਆਂ ਦੀ ਉਸ ਅਰਜ਼ੀ ਦਾ ਨਿਪਟਾਰਾ ਕਰ ਦਿੱਤਾ ਜਿਸ ਵਿੱਚ ਉਨ੍ਹਾਂ ਨੇ ਜਾਂਚ ਟੀਮ ਤੋਂ ਚਲਾਨ ਨਾਲ ਨੱਥੀ ਕੀਤੇ ਗਏ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਹਾਲਾਂਕਿ, ਸਰਕਾਰੀ ਪੱਖ ਦੀ ਕਾਰਵਾਈ ਅਦਾਲਤ ਵਿੱਚ ਅੱਜ ਸੁਸਤ ਰਹੀ। ਅਦਾਲਤ ਦਸਤਾਵੇਜ਼ਾਂ ਦਾ ਮੁੱਦਾ ਅੱਜ ਹੀ ਨਿਪਟਾ ਕੇ ਇਸ ਕੇਸ ਵਿੱਚ ਦੋਸ਼ ਆਇਦ ਕਰਨ ਦੇ ਮਾਮਲੇ ਤੇ ਬਹਿਸ ਸੁਣਨਾ ਚਾਹੁੰਦੀ ਸੀ ਪ੍ਰੰਤੂ ਸਰਕਾਰੀ ਪੱਖ ਮੁਲਜ਼ਮਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀਆਂ ਨਕਲਾਂ ਦੇਣ ਲਈ ਤਿਆਰੀ ਕਰਕੇ ਨਹੀਂ ਆਇਆ ਸੀ ਜਿਸ ਕਰਕੇ ਅਦਾਲਤ ਨੇ 19 ਅਕਤੂਬਰ ਤੱਕ ਮੁਲਜ਼ਮਾਂ ਨੂੰ ਦਸਤਵੇਜ਼ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਮਾਮਲਿਆਂ ਦੀ ਪ੍ਰਭਾਵਸ਼ਾਲੀ ਸੁਣਵਾਈ ਲਈ 1 ਅਕਤੂਬਰ ਨੂੰ ਸੀਨੀਅਰ ਐਡਵੋਕੇਟ ਰਾਜਵਿੰਦਰ ਸਿੰਘ ਬੈਂਸ ਨੂੰ ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਨਿਯੁਕਤ ਕੀਤਾ ਸੀ ਪ੍ਰੰਤੂ ਉਹ ਅੱਜ ਸੁਣਵਾਈ ਦੌਰਾਨ ਅਦਾਲਤ ਵਿੱਚ ਹਾਜ਼ਰ ਨਹੀਂ ਸਨ। ਅੱਜ ਅਦਾਲਤ ਵਿੱਚ ਕਰੀਬ ਦੋ ਘੰਟੇ ਚੱਲੀ ਸੁਣਵਾਈ ਦੌਰਾਨ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਪੁਲੀਸ ਮੁਖੀ ਚਰਨਜੀਤ ਸ਼ਰਮਾ, ਬਾਜਾਖਾਨਾ ਦੇ ਤਤਕਾਲੀ ਐੱਸ.ਐਚ.ਓ ਅਮਰਜੀਤ ਸਿੰਘ ਕੁਲਾਰ, ਐੱਸ.ਪੀ. ਬਿਕਰਮਜੀਤ ਸਿੰਘ, ਕਾਰੋਬਾਰੀ ਪੰਕਜ ਕੁਮਾਰ ਅਤੇ ਸੁਹੇਲ ਬਰਾੜ ਅਦਾਲਤ ਵਿੱਚ ਹਾਜ਼ਰ ਸਨ।

Radio Mirchi