ਕਤਲ ਦੇ ਮਾਮਲੇ ’ਚ ਡੇਰਾ ਮੁਖੀ ਦੋਸ਼ੀ ਕਰਾਰ, ਸਜ਼ਾ ਦਾ ਐਲਾਨ 12 ਨੂੰ

ਕਤਲ ਦੇ ਮਾਮਲੇ ’ਚ ਡੇਰਾ ਮੁਖੀ ਦੋਸ਼ੀ ਕਰਾਰ, ਸਜ਼ਾ ਦਾ ਐਲਾਨ 12 ਨੂੰ

ਕਤਲ ਦੇ ਮਾਮਲੇ ’ਚ ਡੇਰਾ ਮੁਖੀ ਦੋਸ਼ੀ ਕਰਾਰ, ਸਜ਼ਾ ਦਾ ਐਲਾਨ 12 ਨੂੰ
ਪੰਚਕੂਲਾ-ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਤੇ 4 ਹੋਰਾਂ ਨੂੰ ਡੇਰੇ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਸੁਸ਼ੀਲ ਗਰਗ ਨੇ ਉਸ ਨੂੰ ਅਤੇ ਹੋਰਾਂ ਨੂੰ ਦੋਸ਼ੀ ਕਰਾਰ ਦਿੱਤਾ। 12 ਅਕਤੂਬਰ ਨੂੰ ਸਜ਼ਾ ਦਾ ਸੁਣਾਈ ਜਾਵੇਗੀ। ਡੇਰਾ ਮੁਖੀ ਦੇ ਨਾਲ, ਕ੍ਰਿਸ਼ਨ ਲਾਲ, ਜਸਬੀਰ, ਅਵਤਾਰ ਅਤੇ ਸਬਦਿਲ ਨੂੰ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇੱਕ ਹੋਰ ਦੋਸ਼ੀ ਇੰਦਰ ਸੈਨ ਦੀ ਅਕਤੂਬਰ 2020 ਵਿੱਚ ਮੌਤ ਹੋ ਗਈ ਸੀ। ਬਲਾਤਕਾਰ ਦੇ ਦੋ ਮਾਮਲਿਆਂ ਅਤੇ ਇੱਕ ਪੱਤਰਕਾਰ ਦੀ ਹੱਤਿਆ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਮੁਖੀ ਫਿਲਹਾਲ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਹੈ।

Radio Mirchi