ਖੀਮਪੁਰ ਖੀਰੀ ਮਾਮਲਾ: ਕੇਂਦਰੀ ਮੰਤਰੀ ਦਾ ਬੇਟਾ ਆਸ਼ੀਸ਼ ਮਿਸ਼ਰਾ ਗਿ੍ਫ਼ਤਾਰ
ਖੀਮਪੁਰ ਖੀਰੀ ਮਾਮਲਾ: ਕੇਂਦਰੀ ਮੰਤਰੀ ਦਾ ਬੇਟਾ ਆਸ਼ੀਸ਼ ਮਿਸ਼ਰਾ ਗਿ੍ਫ਼ਤਾਰ
• ਨਿਆਂਇਕ ਹਿਰਾਸਤ 'ਚ ਭੇਜਿਆ • 11 ਨੂੰ ਹੋਵੇਗੀ ਸੁਣਵਾਈ
ਲਖੀਮਪੁਰ ਖੀਰੀ (ਯੂ.ਪੀ-ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ 'ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ | ਐਸ. ਆਈ. ਟੀ. ਨੇ 11 ਘੰਟੇ ਤੋਂ ਵੱਧ ਸਮਾਂ ਪੁੱਛਗਿੱਛ ਕਰਨ ਤੋਂ ਬਾਅਦ ਆਸ਼ੀਸ਼ ਮਿਸ਼ਰਾ ਨੂੰ ਗਿ੍ਫ਼ਤਾਰ ਕੀਤਾ | ਉੱਤਰ ਪ੍ਰਦੇਸ਼ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੀ ਅਗਵਾਈ ਕਰ ਰਹੇ ਡੀ. ਆਈ. ਜੀ. ਉਪੇਂਦਰ ਅਗਰਵਾਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਆਸ਼ੀਸ਼ ਮਿਸ਼ਰਾ ਪੁੱਛਗਿੱਛ ਦੌਰਾਨ ਸਹਿਯੋਗ ਨਹੀਂ ਕਰ ਰਿਹਾ, ਜਿਸ ਦੇ ਆਧਾਰ 'ਤੇ ਅਸੀਂ ਉਸ ਨੂੰ ਹਿਰਾਸਤ 'ਚ ਲੈ ਰਹੇ ਹਾਂ | ਜੁਡੀਸ਼ੀਅਲ ਮੈਜਿਸਟ੍ਰੇਟ ਨੇ ਆਸ਼ੀਸ਼ ਮਿਸ਼ਰਾ ਨੂੰ ਫਿਲਹਾਲ ਨਿਆਂਇਕ ਹਿਰਾਸਤ ਵਿਚ ਜ਼ਿਲ੍ਹਾ ਜੇਲ੍ਹ ਭੇਜ ਦਿੱਤਾ ਹੈ | ਮਿਸ਼ਰਾ ਦੇ ਵਕੀਲ ਨੇ ਦੱਸਿਆ ਕਿ 11 ਅਕਤੂਬਰ ਨੂੰ ਅਦਾਲਤ ਫੈਸਲਾ ਕਰੇਗੀ ਕਿ ਉਸ ਨੂੰ ਪੁਲਿਸ ਹਿਰਾਸਤ ਵਿਚ ਭੇਜਿਆ ਜਾਵੇ ਜਾਂ ਨਹੀਂ | ਆਸ਼ੀਸ਼ ਮਿਸ਼ਰਾ ਕੱਲ੍ਹ ਦੂਸਰੀ ਵਾਰ ਭੇਜੇ ਸੰਮਨਾਂ ਤੋਂ ਬਾਅਦ ਅੱਜ ਸਵੇਰੇ 10:30 ਵਜੇ ਅੱਜ ਇਥੇ ਪੁਲਿਸ ਲਾਈਨ 'ਚ ਸਥਿਤ ਅਪਰਾਧ ਸ਼ਾਖਾ ਦਫ਼ਤਰ 'ਚ ਵਿਸ਼ੇਸ਼ ਜਾਂਚ ਟੀਮ (ਐਸ. ਆਈ. ਟੀ.) ਸਾਹਮਣੇ ਪੇਸ਼ ਹੋਣ ਲਈ ਪੁੱਜਾ | ਡੀ. ਆਈ. ਜੀ. (ਹੈੱਡਕੁਆਰਟਰ) ਉਪੇਂਦਰ ਅਗਰਵਾਲ ਦੀ ਅਗਵਾਈ ਹੇਠ ਗਠਿਤ ਐਸ. ਆਈ. ਟੀ. ਵਲੋਂ ਉਸ ਕੋਲੋਂ 12 ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ | ਆਸ਼ੀਸ਼ ਮਿਸ਼ਰਾ ਦੀ ਪੇਸ਼ੀ ਨੂੰ ਦੇਖਦੇ ਹੋਏ ਪੁਲਿਸ ਲਾਈਨ 'ਚ ਸੁਰੱਖਿਆ ਵਧਾਉਂਦੇ ਹੋਏ ਛਾਉਣੀ 'ਚ ਤਬਦੀਲ ਕੀਤਾ ਹੋਇਆ ਸੀ | ਆਸ਼ੀਸ਼ ਮਿਸ਼ਰਾ ਨੂੰ ਪੇਸ਼ ਹੋਣ ਲਈ ਸ਼ੁੱਕਰਵਾਰ ਨੂੰ ਦੂਸਰੀ ਵਾਰ ਸੰਮਨ ਭੇਜੇ ਗਏ ਸਨ ਅਤੇ ਪੇਸ਼ ਨਾ ਹੋਣ 'ਤੇ ਕਾਨੂੰਨੀ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਗਈ ਸੀ | ਆਸ਼ੀਸ਼ ਮਿਸ਼ਰਾ ਦਾ ਨਾਂਅ ਐਫ. ਆਈ. ਆਰ. 'ਚ ਉਨ੍ਹਾਂ ਦੋਸ਼ਾਂ ਦੇ ਬਾਅਦ ਦਰਜ ਕੀਤਾ ਗਿਆ ਸੀ ਕਿ ਉਹ ਉਨ੍ਹਾਂ ਗੱਡੀਆਂ 'ਚੋਂ ਇਕ 'ਚ ਸਵਾਰ ਸੀ, ਜਿਨ੍ਹਾਂ ਨੇ ਚਾਰ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਕੁਚਲਿਆ ਸੀ | ਲਖੀਮਪੁਰ ਖੀਰੀ ਹਿੰਸਾ ਦੇ ਮਾਮਲੇ 'ਚ ਆਸ਼ੀਸ਼ ਮਿਸ਼ਰਾ ਤੇ ਹੋਰਨਾਂ ਖ਼ਿਲਾਫ਼ ਐਫ. ਆਈ. ਆਰ. ਦਰਜ ਕਰਨ ਦੇ ਬਾਅਦ ਡੀ.ਆਈ. ਜੀ (ਹੈੱਡਕੁਆਰਟਰ) ਓਪੇਂਦਰ ਅਗਰਵਾਲ ਦੀ ਅਗਵਾਈ ਹੇਠ 9 ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਸੀ | ਇਸ ਮਾਮਲੇ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਤੋਂ ਬਾਅਦ ਪੁਲਿਸ ਨੇ ਵੀਰਵਾਰ ਨੂੰ ਆਸ਼ੀਸ਼ ਮਿਸ਼ਰਾ ਨੂੰ ਸੰਮਨ ਭੇਜ ਕੇ ਐਸ. ਆਈ. ਟੀ. ਸਾਹਮਣੇ ਪੇਸ਼ ਹੋਣ ਲਈ ਕਿਹਾ ਸੀ | ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਮਾਮਲੇ 'ਚ ਉੱਤਰ ਪ੍ਰਦੇਸ਼ ਸਰਕਾਰ ਵਲੋਂ ਚੁੱਕੇ ਗਏ ਕਦਮਾਂ 'ਤੇ ਅਸੰਤੁਸ਼ਟੀ ਪ੍ਰਗਟ ਕਰਦਿਆਂ ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸਵਾਲ ਕੀਤਾ ਸੀ ਕਿ ਜਿਨ੍ਹਾਂ ਦੋਸ਼ੀਆਂ ਖ਼ਿਲਾਫ਼ ਐਫ. ਆਈ. ਆਰ. ਦਰਜ ਕੀਤੀ ਗਈ ਹੈ, ਉਨ੍ਹਾਂ ਨੂੰ ਗਿ੍ਫ਼ਤਾਰ ਕਿਉਂ ਨਹੀਂ ਕੀਤਾ ਗਿਆ | ਇਸ ਦੇ ਨਾਲ ਹੀ ਅਦਾਲਤ ਨੇ ਨਿਰਦੇਸ਼ ਦਿੱਤੇ ਸਨ ਕਿ ਮਾਮਲੇ 'ਚ ਸਬੂਤ ਅਤੇ ਸਬੰਧਿਤ ਸਮੱਗਰੀ ਨਸ਼ਟ ਨਹੀਂ ਹੋਣੀ ਚਾਹੀਦੀ |
ਸਿੱਧੂ ਨੇ 'ਮੌਨ ਧਰਨਾ' ਕੀਤਾ ਖ਼ਤਮ
ਲਖੀਮਪੁਰ ਖੀਰੀ, -ਆਸ਼ੀਸ਼ ਮਿਸ਼ਰਾ ਵਲੋਂ ਐਸ. ਆਈ. ਟੀ. ਸਾਹਮਣੇ ਪੇਸ਼ ਹੋਣ ਦੇ ਬਾਅਦ ਪੰਜਾਬ ਕਾਂਗਰਸ ਦੇ ਨੇਤਾ ਨਵਜੋਤ ਸਿੰਘ ਸਿੱਧੂ ਨੇ ਆਪਣਾ 'ਮੌਨ ਧਰਨਾ' ਖ਼ਤਮ ਕਰ ਦਿੱਤਾ | ਇਸ ਮਾਮਲੇ 'ਚ ਸਿੱਧੂ ਨੇ ਨਿਘਾਸਨ ਤਹਿਸੀਲ 'ਚ ਸਥਾਨਕ ਪੱਤਰਕਾਰ ਰਮਨ ਕਸ਼ਯਪ ਦੇ ਘਰ ਦੇ ਬਾਹਰ ਸ਼ੁੱਕਰਵਾਰ ਸ਼ਾਮ 6:15 ਵਜੇ ਆਪਣਾ 'ਮੌਨ ਧਰਨਾ' ਸ਼ੁਰੂ ਕੀਤਾ ਸੀ | ਰਮਨ ਕਸ਼ਯਪ ਦੀ ਤਿੰਨ ਅਕਤੂਬਰ ਨੂੰ ਇਸ ਘਟਨਾ ਦੌਰਾਨ ਮੌਤ ਹੋ ਗਈ ਸੀ | ਮੌਨ ਧਰਨਾ ਤੇ ਭੁੱਖ ਹੜਤਾਲ ਖ਼ਤਮ ਕਰਨ ਦੇ ਬਾਅਦ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੈ | ਕੋਈ ਵਿਅਕਤੀ ਰਾਜਾ ਹੋ ਸਕਦਾ ਹੈ ਪਰ ਨਿਆਂ ਤੋਂ ਵੱਡਾ ਕੋਈ ਨਹੀਂ ਹੈ | ਨਿਆਂ ਹੈ ਤਾਂ ਸ਼ਾਸਨ ਹੈ ਅਤੇ ਜੇਕਰ ਨਿਆਂ ਨਹੀਂ ਹੈ ਤਾਂ ਕੁਸ਼ਾਸਨ ਹੈ | ਇਹ ਕਿਸਾਨਾਂ ਦੇ ਪਰਿਵਾਰਾਂ, ਲਵਪ੍ਰੀਤ ਸਿੰਘ ਦੇ ਪਰਿਵਾਰ ਅਤੇ ਰਮਨ ਕਸ਼ਯਪ ਦੇ ਪਰਿਵਾਰ ਦੀ ਜਿੱਤ ਹੈ | ਪੰਜਾਬ ਦੇ ਲੋਕ ਨਿਰਮਾਣ ਅਤੇ ਪ੍ਰਸ਼ਾਸਕੀ ਸੁਧਾਰਾਂ ਬਾਰੇ ਮੰਤਰੀ ਵਿਜੈ ਇੰਦਰ ਸਿੰਗਲਾ ਵੀ ਨਵਜੋਤ ਸਿੰਘ ਸਿੱਧੂ ਨਾਲ ਭੁੱਖ ਹੜਤਾਲ 'ਤੇ ਬੈਠੇ | ਨਵਜੋਤ ਸਿੰਘ ਸਿੱਧੂ ਵਲੋਂ ਮੌਨ ਰਹਿਣ ਦਾ ਪ੍ਰਣ ਲੈਣ ਦੇ ਨਾਲ ਵਿਜੈ ਇੰਦਰ ਸਿੰਗਲਾ ਨੇ ਮੋਰਚਾ ਸੰਭਾਲਦਿਆਂ ਪੁਲਿਸ ਅਤੇ ਪ੍ਰਸ਼ਾਸਨ, ਜੋ ਧਰਨੇ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਨਾਲ ਗੱਲਬਾਤ ਦੀ ਅਗਵਾਈ ਕੀਤੀ | ਸਿੰਗਲਾ ਨੇ ਪੂਰੀ ਰਾਤ ਮੀਡੀਆ ਨੂੰ ਸੰਬੋਧਨ ਕੀਤਾ ਅਤੇ ਇਹ ਸਪੱਸ਼ਟ ਕੀਤਾ ਕਿ ਉਹ ਉਦੋਂ ਤੱਕ ਭੁੱਖ ਹੜਤਾਲ 'ਤੇ ਬੈਠੇ ਰਹਿਣਗੇ ਜਦੋਂ ਤੱਕ ਆਸ਼ੀਸ਼ ਮਿਸ਼ਰਾ ਪੁਲਿਸ ਜਾਂਚ ਵਿਚ ਸ਼ਾਮਿਲ ਨਹੀਂ ਹੋ ਜਾਂਦਾ | ਇਸ ਮੌਕੇ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹ ਬਹੁਤ ਸ਼ਰਮਨਾਕ ਹੈ ਕਿ ਭਾਜਪਾ ਸਰਕਾਰ ਨੇ ਆਪਣੇ ਹੀ ਮੰਤਰੀ ਦਾ ਬਚਾਅ ਕਰਨਾ ਜਾਰੀ ਰੱਖਿਆ | ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਆਿਖ਼ਰਕਾਰ ਕਾਨੂੰਨ ਆਪਣਾ ਕੰਮ ਕਰੇਗਾ ਅਤੇ ਆਸ਼ੀਸ਼ ਮਿਸ਼ਰਾ ਲਈ ਹਰ ਸੰਭਵ ਸਖ਼ਤ ਤੋਂ ਸਖ਼ਤ ਸਜ਼ਾ ਨੂੰ ਯਕੀਨੀ ਬਣਾਉਂਦਿਆਂ ਪੀੜਤਾਂ ਨੂੰ ਨਿਆਂ ਦਿਵਾਏਗਾ |