ਯਮਨ ਵਿੱਚ ਕਾਬ ਬੰਬ ਧਮਾਕਾ; 6 ਮੌਤਾਂ
ਯਮਨ ਵਿੱਚ ਕਾਬ ਬੰਬ ਧਮਾਕਾ; 6 ਮੌਤਾਂ
ਸਨਾ-ਯਮਨ ਦੇ ਸ਼ਹਿਰ ਅਡੇਨ ਵਿੱਚ ਅੱਜ ਸਰਕਾਰੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਕਾਰ ਬੰਬ ਧਮਾਕੇ ਵਿੱਚ 6 ਵਿਅਕਤੀਆਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੁਰੱਖਿਆ ਅਧਿਕਾਰੀਆਂ ਨੇ ਸਾਂਝੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਤਵਹੀ ਜ਼ਿਲ੍ਹੇ ਵਿੱਚ ਖੇਤੀਬਾੜੀ ਮੰਤਰੀ ਸਲੇਮ ਅਲ-ਸੁਕੋਟਰਾਏ ਅਤੇ ਅਡੇਨ ਦੇ ਗਵਰਨਰ ਅਹਿਮਦ ਲਾਮਲਾਸ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਧਮਾਕੇ ਵਿੱਚ ਘੱਟੋ-ਘੱਟ 6ਵਿਅਕਤੀਆਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲਾਂ ਵਿੱਚ ਲਿਜਾਇਆ ਗਿਆ ਹੈ।