ਪਰਗਟ ਸਿੰਘ ਹਾਸੋਹੀਣੀਆਂ ਕਹਾਣੀਆਂ ਘੜਨੀਆਂ ਬੰਦ ਕਰੇ: ਕੈਪਟਨ
ਪਰਗਟ ਸਿੰਘ ਹਾਸੋਹੀਣੀਆਂ ਕਹਾਣੀਆਂ ਘੜਨੀਆਂ ਬੰਦ ਕਰੇ: ਕੈਪਟਨ
ਚੰਡੀਗੜ੍ਹ-ਕੇਂਦਰ ਸਰਕਾਰ ਨੇ ਪੰਜਾਬ ਸਣੇ ਦੇਸ਼ ਦੇ ਚਾਰ ਸੂਬਿਆਂ ਵਿੱਚ ਸਰਹੱਦੀ ਸੁਰੱਖਿਆ ਦਲ (ਬੀਐੱਸਐੱਫ) ਦੇ ਅਧਿਕਾਰ ਖੇਤਰ ਅਤੇ ਤਾਕਤਾਂ ਨੂੰ ਵਧਾਉਣ ਦੇ ਫੈਸਲਾ ਲਿਆ ਹੈ। ਇਸੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਸਮਰਥਨ ਕੀਤਾ ਹੈ। ਇਸ ਗੱਲ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਦੇ ਬਿਆਨ ਤੋਂ ਜਾਪਦਾ ਹੈ ਕਿ ਉਹ ਭਾਜਪਾ ਦੇ ਨਾਲ ਹਨ। ਪਰਗਟ ਸਿੰਘ ਅਨੁਸਾਰ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਣ ਨਾਲ ਅੱਧਾ ਪੰਜਾਬ ਬੀਐੱਸਐੱਫ ਦੇ ਕੰਟਰੋਲ ਹੇਠ ਆ ਜਾਵੇਗਾ। ਇਸ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਪਲਟ ਵਾਰ ਕਰਦਿਆਂ ਕਿਹਾ ਕਿ ਪਰਗਟ ਸਿੰਘ ਸਸਤੀ ਸ਼ੋਹਰਤ ਲਈ ਹਾਸੋਹੀਣੀਆਂ ਕਹਾਣੀਆਂ ਘੜਨੀਆਂ ਬੰਦ ਕਰ ਦੇਵੇ।