ਰਾਹੁਲ ਗਾਂਧੀ ਦੇ ਭਰੋਸੇ ਮਗਰੋਂ ਨਵਜੋਤ ਸਿੱਧੂ ਨੇ ਅਸਤੀਫਾ ਵਾਪਸ ਲਿਆ

ਰਾਹੁਲ ਗਾਂਧੀ ਦੇ ਭਰੋਸੇ ਮਗਰੋਂ ਨਵਜੋਤ ਸਿੱਧੂ ਨੇ ਅਸਤੀਫਾ ਵਾਪਸ ਲਿਆ

ਰਾਹੁਲ ਗਾਂਧੀ ਦੇ ਭਰੋਸੇ ਮਗਰੋਂ ਨਵਜੋਤ ਸਿੱਧੂ ਨੇ ਅਸਤੀਫਾ ਵਾਪਸ ਲਿਆ
ਚੰਡੀਗੜ੍ਹ-ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਮਗਰੋਂ ਅੱਜ ਨਵਜੋਤ ਸਿੰਘ ਸਿੱਧੂ ਆਪਣਾ ਅਸਤੀਫਾ ਵਾਪਸ ਲੈਣ ਲਈ ਰਾਜ਼ੀ ਹੋ ਗੲੇ, ਜਿਸ ਨਾਲ ਪਿਛਲੇ 18 ਦਿਨਾਂ ਤੋਂ ਪੰਜਾਬ ਕਾਂਗਰਸ ’ਚ ਚੱਲ ਰਿਹਾ ਰੇੜਕਾ ਅੱਜ ਖਤਮ ਹੋ ਗਿਆ। ਪ੍ਰਾਪਤ ਵੇਰਵਿਆਂ ਅਨੁਸਾਰ ਨਵਜੋਤ ਸਿੰਘ ਸਿੱਧੂ ਨੇ ਅੱਜ ਦੇਰ ਸ਼ਾਮ ਕਰੀਬ 8.15 ਵਜੇ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਕਰੀਬ ਸਵਾ ਘੰਟਾ ਚੱਲੀ ਇਸ ਮੀਟਿੰਗ ਵਿੱਚ ਨਵਜੋਤ ਸਿੱਧੂ ਨੇ 18 ਨੁਕਾਤੀ ਏਜੰਡੇ ਦਾ ਮਸਲਾ ਰੱਖਿਆ, ਜਿਸ ’ਤੇ ਹਾਈ ਕਮਾਂਡ ਵੱਲੋਂ ਅਮਲ ਕਰਨ ਦਾ ਭਰੋਸਾ ਦਿਵਾਇਆ ਗਿਆ। ਮੀਟਿੰਗ ਮਗਰੋਂ ਨਵਜੋਤ ਸਿੱਧੂ ਨੇ ਸਿਰਫ ਐਨਾ ਹੀ ਕਿਹਾ ਕਿ ਉਨ੍ਹਾਂ ਆਪਣੇ ਸਰੋਕਾਰ ਰਾਹੁਲ ਗਾਂਧੀ ਨਾਲ ਸਾਂਝੇ ਕੀਤੇ ਹਨ ਅਤੇ ਹੁਣ ਉਹ ਸਭ ਨਜਿੱਠੇ ਗਏ ਹਨ।

Radio Mirchi