ਸ਼੍ਰੋਮਣੀ ਕਮੇਟੀ ਵਲੋਂ ਵਿਦੇਸ਼ਾਂ 'ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭ

ਸ਼੍ਰੋਮਣੀ ਕਮੇਟੀ ਵਲੋਂ ਵਿਦੇਸ਼ਾਂ 'ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭ

ਸ਼੍ਰੋਮਣੀ ਕਮੇਟੀ ਵਲੋਂ ਵਿਦੇਸ਼ਾਂ 'ਚ ਪਾਵਨ ਸਰੂਪਾਂ ਦੀ ਛਪਾਈ ਲਈ ਕਾਰਵਾਈ ਆਰੰਭ
ਅੰਮਿ੍ਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੱਖ-ਵੱਖ ਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੀਤੇ ਫੈਸਲੇ ਨੂੰ ਅਮਲ ਵਿਚ ਲਿਆਉਣ ਲਈ ਕਾਰਵਾਈ ਆਰੰਭ ਦਿੱਤੀ ਗਈ ਹੈ | ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦਾ ਇਕ ਉੱਚ ਪੱਧਰੀ ਵਫ਼ਦ ਕੈਨੇਡਾ ਵਿਖੇ ਪਹੁੰਚ ਚੁੱਕਾ ਹੈ, ਜਿਸ ਵਲੋਂ ਵੱਖ-ਵੱਖ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਕੈਨੇਡਾ ਗਏ ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ, ਅੰਤਿ੍ੰਗ ਮੈਂਬਰ ਮਿੱਠੂ ਸਿੰਘ ਕਾਹਨੇਕੇ, ਮੈਂਬਰ ਭਾਈ ਰਾਮ ਸਿੰਘ ਅਤੇ ਮੀਤ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਿਲ ਹਨ | ਸੁਰਜੀਤ ਸਿੰਘ ਭਿੱਟੇਵੱਡ ਨੇ ਦੱਸਿਆ ਕਿ ਕੈਨੇਡਾ ਦੇ ਬੀਸੀ ਨਾਲ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਤੋਂ ਇਲਾਵਾ ਕੈਲਗਰੀ ਦੇ ਗੁਰਦੁਆਰਾ ਸਾਹਿਬਾਨ ਵਿਖੇ ਇਸ ਸਬੰਧ ਵਿਚ ਸੰਗਤ ਅਤੇ ਗੁਰਦੁਆਰਾ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਸ. ਭਿੱਟੇਵੱਡ ਅਨੁਸਾਰ ਵਫ਼ਦ ਨੇ ਹੁਣ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰੀ, ਗੁਰਦੁਆਰਾ ਦਸਮੇਸ਼ ਕਲਚਰ ਸੁਸਾਇਟੀ ਕੈਲਗਰੀ, ਗੁਰਦੁਆਰਾ ਕਲਗੀਧਰ ਸਾਹਿਬ ਐਬਸਫੋਰਟ, ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਐਬਸਫੋਰਟ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਹੋਇਆ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ | ਉਨ੍ਹ•ਾਂ ਨੇ ਜਾਣਕਾਰੀ ਦਿੱਤੀ ਕਿ ਕੈਨੇਡਾ ਵਿਖੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਅਤੇ ਸੰਗਤ ਦੀ ਰਾਏ ਨੂੰ ਖ਼ਾਸ ਮਹੱਤਵ ਦਿੱਤਾ ਜਾ ਰਿਹਾ ਹੈ ਅਤੇ ਇਸ ਸਬੰਧ ਵਿਚ ਮੁਕੰਮਲ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸੌਂਪੀ ਜਾਵੇਗੀ | 

Radio Mirchi