ਸੁਖਪਾਲ ਖਹਿਰਾ ਦਾ ਅਸਤੀਫਾ ਪ੍ਰਵਾਨ
ਸੁਖਪਾਲ ਖਹਿਰਾ ਦਾ ਅਸਤੀਫਾ ਪ੍ਰਵਾਨ
ਚੰਡੀਗੜ੍ਹ-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਲ ਬਦਲਣ ’ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਸਕੱਤਰੇਤ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਕਪੂਰਥਲਾ ਵਿਧਾਨ ਸਭਾ ਹਲਕੇ ਨੂੰ ਖਾਲੀ ਐਲਾਨ ਦਿੱਤਾ ਹੈ। ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮਹਿਜ਼ 4 ਕੁ ਮਹੀਨੇ ਦਾ ਵਕਫ਼ਾ ਰਹਿੰਦਾ ਹੈ। ਇਸ ਲਈ ਭੁਲੱਥ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਹੋਣ ਦੇ ਕੋਈ ਆਸਾਰ ਨਹੀਂ ਹੈ। ਚੋਣ ਕਮਿਸ਼ਨ ਵੱਲੋਂ ਆਮ ਤੌਰ ’ਤੇ ਉਨ੍ਹਾਂ ਹਾਲਾਤ ਵਿੱਚ ਚੋਣ ਕਰਾਈ ਜਾਂਦੀ ਹੈ ਜਦੋਂ ਆਮ ਚੋਣਾਂ ਵਿੱਚ 6 ਮਹੀਨੇ ਤੋਂ ਵੱਧ ਦਾ ਸਮਾਂ ਰਹਿੰਦਾ ਹੋਵੇ। ਸ੍ਰੀ ਖਹਿਰਾ ਨੇ ਲੰਘੇ ਜੂਨ ਮਹੀਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਕਾਂਗਰਸ ਦਾ ਪੱਲਾ ਫੜਨ ਦਾ ਐਲਾਨ ਕੀਤਾ ਸੀ। ਸਾਲ 2017 ਵਿੱਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਦੇ ਵਿਧਾਇਕ ਵਜੋਂ ਭੁਲੱਥ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ ਸਨ।