ਗੁਰੂ ਕੀ ਨਗਰੀ ਵਿੱਚ ਸੰਗਤ ਦਾ ਸੈਲਾਬ

ਗੁਰੂ ਕੀ ਨਗਰੀ ਵਿੱਚ ਸੰਗਤ ਦਾ ਸੈਲਾਬ

ਗੁਰੂ ਕੀ ਨਗਰੀ ਵਿੱਚ ਸੰਗਤ ਦਾ ਸੈਲਾਬ
ਜਲੰਧਰ-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਇਥੇ ਵੱਖ-ਵੱਖ ਗੁਰੂਘਰਾਂ ਵਿਚ ਸਮਾਗਮ ਕਰਵਾਏ ਗਏ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਗੁਰੂਘਰ ਵਿਚ ਚੱਲ ਰਹੇ ਤਿੰਨ ਦਿਨਾਂ ਸਮਾਗਮ ਦੌਰਾਨ ਅੱਜ ਹਜ਼ੂਰੀ ਰਾਗੀ ਭਾਈ ਫਤਿਹ ਸਿੰਘ, ਭਾਈ ਵਰਿੰਦਰ ਸਿੰਘ, ਭਾਈ ਦਵਿੰਦਰ ਸਿੰਘ ਸੋਢੀ ਦੇ ਕੀਰਤਨੀ ਜਥਿਆਂ ਨੇ ਗੁਰ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ। ਇਸੇ ਤਰ੍ਹਾਂ ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿੱਚ ਭਾਈ ਦਲੇਰ ਸਿੰਘ ਅਤੇ ਭਾਈ ਰਜਿੰਦਰ ਸਿੰਘ ਪਟਨਾ ਸਾਹਿਬ ਵਾਲਿਆਂ ਦੇ ਜਥੇ ਨੇ ਰਸਭਿੰਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬੇਅੰਤ ਸਿੰਘ ਸਰਹੱਦੀ ਨੇ ਅੱਜ ਦੇ ਦਿਹਾੜੇ ਸਬੰਧੀ ਸੰਗਤ ਨਾਲ ਸਾਂਝ ਪਾਈ। ਇਸੇ ਤਰ੍ਹਾਂ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਨਗਰ, ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਗੁਰਦੁਆਰਾ ਗੁਰੂ ਨਾਨਕ ਮਿਸ਼ਨ ਚੌਕ ਸਮੇਤ ਵੱਖ-ਵੱਖ ਗੁਰੂਘਰਾਂ ਵਿਚ ਸਵੇਰ ਅਤੇ ਸ਼ਾਮ ਦੇ ਦੀਵਾਨ ਸਜਾਏ ਗਏ ਅਤੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਅੰਮ੍ਰਿਤਸਰ- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ’ਚ ਸਥਿਤ ਗੁਰਦੁਆਰੇ ਵਿੱਚ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 487ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰਪੁਰਬ ਦੇ ਸਬੰਧ ’ਚ ਗੁਰਦੁਆਰੇ ’ਚ ਅਖੰਡ ਪਾਠ ਦੇ ਭੋਗ ਉਪਰੰਤ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਆਈ ਸੰਗਤ ਨੂੰ ਰਸਭਿੰਨੇ ਕੀਰਤਨ ਨਾਲ ਨਿਹਾਲ ਕੀਤਾ। ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਅਤੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਦੇਸ਼-ਵਿਦੇਸ਼ ’ਚ ਵਸਦੀ ਸਮੂਹ ਸੰਗਤ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਕੌਂਸਲ ਦੇ ਜੁਆਇੰਟ ਸਕੱਤਰ ਅਜਮੇਰ ਸਿੰਘ ਹੇਰ ਤੇ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਗੁਰੂ ਰਾਮਦਾਸ ਸਾਹਿਬ ਜੀ ਦੇ ਫ਼ਲਸਫ਼ੇ ਅਤੇ ਜੀਵਨ ਤੋਂ ਸਿੱਖਿਆ ਲੈਣ ਲਈ ਕਿਹਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੀ ਸਥਾਪਨਾ ਕੀਤੀ, ਜੋ ਸਭ ਤੋਂ ਪਹਿਲਾਂ ‘ਰਾਮਦਾਸਪੁਰ’ ਨਾਂ ਨਾਲ ਜਾਣੀ ਜਾਂਦੀ ਸੀ। ਇਸ ਮੌਕੇ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸਕਾਰ ਡਾ. ਇੰਦਰਜੀਤ ਸਿੰਘ ਗੋਗੋਆਣੀ ਵੀ ਹਾਜ਼ਰ ਸਨ।

Radio Mirchi