ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਬੀਐੱਸਐੱਫ ਦੇ ਵਧਾਏ ਗਏ ਅਧਿਕਾਰ ਖੇਤਰ ਸਬੰਧੀ ਨੋਟੀਫਿਕੇਸ਼ਨ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਭਾਜਪਾ ਤੋਂ ਇਲਾਵਾ ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਹਿੱਸਾ ਲਿਆ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਸਰਹੱਦੀ ਸੁਰੱਖਿਆ ਬਲਾਂ ਦਾ ਅਧਿਕਾਰ ਖੇਤਰ ਕੰਟਰੋਲ ਰੇਖਾ ਤੋਂ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਹੈ। ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਰੱਦ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਮੀਟਿੰਗ ਵਿੱਚ ਸ਼ਾਮਲ ਹੋਏ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਲਈ ਥੋੜਾ ਹੀ ਸਮਾਂ ਬਚਿਆ ਹੈ ਤੇ ਅਜਿਹੇ ਸਮੇਂ ਵਿੱਚ ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਨੋਟੀਫਿਕੇਸ਼ਨ ਸਿਆਸਤ ਤੋਂ ਪ੍ਰੇਰਿਤ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਕਾਇਮ ਰੱਖਣਾ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਪੱਛਮੀ ਬੰਗਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਥੇ ਕੁਝ ਸਮਾਂ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਬੀਐੱਸਐੱਫ ਨੇ ਵੋਟਰਾਂ ’ਤੇ ਤਸ਼ੱਦਦ ਢਾਹਿਆ ਸੀ।

Radio Mirchi