ਸ਼ਾਹ ਨੂੰ ਨਹੀਂ ਮਿਲ ਸਕੇ ਕੈਪਟਨ

ਸ਼ਾਹ ਨੂੰ ਨਹੀਂ ਮਿਲ ਸਕੇ ਕੈਪਟਨ

ਸ਼ਾਹ ਨੂੰ ਨਹੀਂ ਮਿਲ ਸਕੇ ਕੈਪਟਨ
ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਣ ਵਾਲੀ ਤਜਵੀਜ਼ਤ ਮੀਟਿੰਗ ਮੁਲਤਵੀ ਹੋ ਗਈ ਹੈ। ਸਾਬਕਾ ਮੁੱਖ ਮੰਤਰੀ ਨੇੜਲੇ ਸੂਤਰ ਨੇ ਕਿਹਾ ਕਿ ਮੀਟਿੰਗ ਨੂੰ ਅੱਗੇ ਪਾਉਣਾ ਪਿਆ ਕਿਉਂਕਿ ਕੇਂਦਰੀ ਗ੍ਰਹਿ ਮੰਤਰੀ ਨੂੰ ਇਕ ਜ਼ਰੂਰੀ ਰੁਝੇਵੇਂ ਲਈ ਗੁਜਰਾਤ ਜਾਣਾ ਪੈ ਗਿਆ। ਸੂਤਰ ਨੇ ਕਿਹਾ ਕਿ ਦੋਵਾਂ ਆਗੂਆਂ ਦੀ ਮਿਲਣੀ ਦੌਰਾਨ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੇ ਸੰਭਾਵੀ ਹੱਲ ਤਲਾਸ਼ਣ ਨੂੰ ਲੈ ਕੇ ਵਿਚਾਰ ਚਰਚਾ ਹੋਣੀ ਸੀ। ਸਾਬਕਾ ਮੁੱਖ ਮੰਤਰੀ ਨੇ ਲੰਘੇ ਦਿਨ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਕਿਹਾ ਸੀ ਕਿ ਉਹ ਕੁਝ ਖੇਤੀ ਮਾਹਿਰਾਂ ਨੂੰ ਨਾਲ ਲੈ ਕੇ ਵੀਰਵਾਰ ਨੂੰ ਦਿੱਲੀ ਵਿੱਚ ਅਮਿਤ ਸ਼ਾਹ ਨੂੰ ਮਿਲਣਗੇ। ਉਂਜ ਉਹ ਸ਼ਾਹ ਨੂੰ ਪਹਿਲਾਂ ਤਿੰਨ ਵਾਰ ਮਿਲ ਚੁੱਕੇ ਹਨ। 

Radio Mirchi