ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ; ਤਿੰਨ ਅਤਿਵਾਦੀ ਮਾਰੇ ਗਏ

ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ; ਤਿੰਨ ਅਤਿਵਾਦੀ ਮਾਰੇ ਗਏ

ਜੰਮੂ-ਕਸ਼ਮੀਰ ਦੇ ਪੁਲਵਾਮਾ ’ਚ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ; ਤਿੰਨ ਅਤਿਵਾਦੀ ਮਾਰੇ ਗਏ
ਸ੍ਰੀਨਗਰ-ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਐਤਵਾਰ ਨੂੰ  ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਮੁਕਾਬਲਾ ਹੋਇਆ। ਕਸ਼ਮੀਰ ਪੁਲੀਸ ਦੇ ਆਈਜੀ ਨੇ ਦੱਸਿਆ ਕਿ ਇਲਾਕੇ ਵਿਚ ਤਿੰਨ ਅਤਿਵਾਦੀਆਂ ਦੀ ਮੌਜੂਦਗੀ ਦੀ ਖਬਰ ਸੀ ਤੇ ਸੁਰੱਖਿਆ ਬਲਾਂ ਨੇ ਤਿੰਨੋਂ ਅਤਿਵਾਦੀਆਂ ਨੂੰ ਮਾਰ ਦਿੱਤਾ ਹੈ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਅਧੀਨ ਪਾਹੂ ਇਲਾਕੇ ਵਿੱਚ ਦਹਿਸ਼ਤਗਰਦਾਂ ਦੀ ਮੌਜੂਦਗੀ ਦੀ ਸੂਚਨਾ ਮਿਲਣ ’ਤੇ ਸੁਰੱਖਿਆ ਬਲਾਂ ਨੇ ਉੱਥੇ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਗੋਲੀਆਂ ਚਲਾਈਆਂ ਜਿਸ ਦੇ ਜਵਾਬ ਵਿਚ ਕਾਰਵਾਈ ਕੀਤੀ ਗਈ।

Radio Mirchi