ਪ੍ਰਕਾਸ਼ ਪੁਰਬ: ਜਥੇਦਾਰ ਵੱਲੋਂ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋਣ ਦਾ ਸੰਦੇਸ਼

ਪ੍ਰਕਾਸ਼ ਪੁਰਬ: ਜਥੇਦਾਰ ਵੱਲੋਂ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋਣ ਦਾ ਸੰਦੇਸ਼

ਪ੍ਰਕਾਸ਼ ਪੁਰਬ: ਜਥੇਦਾਰ ਵੱਲੋਂ ਸਿੱਖ ਕੌਮ ਨੂੰ ਅੰਮ੍ਰਿਤਧਾਰੀ ਹੋਣ ਦਾ ਸੰਦੇਸ਼
ਅੰਮ੍ਰਿਤਸਰ-ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਵਧਾਈ ਦਿੰਦਿਆਂ ਆਖਿਆ ਕਿ ਸਮੁੱਚੀ ਸਿੱਖ ਕੌਮ ਸਾਬਤ ਸੂਰਤ ਤੇ ਅੰਮ੍ਰਿਤਧਾਰੀ ਬਣੇ। ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਜਥੇਦਾਰ ਨੇ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਦੱਸਿਆ। ਉਨ੍ਹਾਂ ਸਮੁੱਚੇ ਸਿੱਖ ਜਗਤ ਨੂੰ ਗੁਰੂ ਸਾਹਿਬ ਵੱਲੋਂ ਦਿੱਤੇ ਗਏ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸੰਤੋਖਸਰ ਸਾਹਿਬ ਅਤੇ ਗੁਰਦੁਆਰਾ ਰਾਮਸਰ ਸਾਹਿਬ ਵਿਖੇ ਅਖੰਡ ਪਾਠ ਦੇ ਭੋੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ। ਗੁਰਦੁਆਰਾ ਸੰਤੋਖਸਰ ਸਾਹਿਬ ਵਿਚ ਦੇਰ ਰਾਤ ਤਕ ਕੀਰਤਨ ਦਾ ਪ੍ਰਵਾਹ ਜਾਰੀ ਰਿਹਾ। 

Radio Mirchi