ਲਖੀਮਪੁਰ ਖੀਰੀ ਕਾਂਡ: ਆਸ਼ੀਸ਼ ਮਿਸ਼ਰਾ ਵੱਲੋਂ ਸਮਰਪਣ

ਲਖੀਮਪੁਰ ਖੀਰੀ ਕਾਂਡ: ਆਸ਼ੀਸ਼ ਮਿਸ਼ਰਾ ਵੱਲੋਂ ਸਮਰਪਣ

ਲਖੀਮਪੁਰ ਖੀਰੀ ਕਾਂਡ: ਆਸ਼ੀਸ਼ ਮਿਸ਼ਰਾ ਵੱਲੋਂ ਸਮਰਪਣ
ਲਖੀਮਪੁਰ-ਲਖੀਮਪੁਰ ਖੀਰੀ ਹਿੰਸਾ ਕੇਸ ’ਚ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਅਰਜ਼ੀ ਰੱਦ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਅੱਜ ਸਥਾਨਕ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ।
ਆਸ਼ੀਸ਼ ਦੇ ਵਕੀਲ ਅਵਦੇਸ਼ ਸਿੰਘ ਨੇ ਦੱਸਿਆ, ‘‘ਆਸ਼ੀਸ਼ ਨੇ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਹੈ। ਸਾਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਗਿਆ ਸੀ ਤੇ ਸੋਮਵਾਰ ਨੂੰ ਮੋਹਲਤ ਦਾ ਆਖ਼ਰੀ ਦਿਨ ਸੀ। ਇਸ ਲਈ ਉਸ ਨੇ ਇੱਕ ਦਿਨ ਪਹਿਲਾਂ ਆਤਮ ਸਮਰਪਣ ਕੀਤਾ ਹੈ।’’ ਜੇਲ੍ਹ ਸੁਪਰਡੈਂਟ ਪੀਪੀ ਸਿੰਘ ਨੇ ਦੱਸਿਆ ਕਿ ਆਸ਼ੀਸ਼ ਨੂੰ ਸੁਰੱਖਿਆ ਕਾਰਨਾਂ ਕਰ ਕੇ ਜੇਲ੍ਹ ਦੀ ਵੱਖਰੀ ਬੈਰਕ ਵਿੱਚ ਰੱਖਿਆ ਜਾਵੇਗਾ। ਸੁਪਰੀਮ ਕੋਰਟ ਨੇ ਬੀਤੀ 18 ਅਪਰੈਲ ਨੂੰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ਰੱਦ ਕਰਦਿਆਂ ਉਸ ਨੂੰ ਇੱਕ ਹਫ਼ਤੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ। ਲਖੀਮਪੁਰ ਖੀਰੀ ਵਿੱਚ ਪਿਛਲੇ ਸਾਲ ਤਿੰਨ ਅਕਤੂਬਰ ਨੂੰ ਹੋਈ ਹਿੰਸਾ ਵਿੱਚ ਚਾਰ ਕਿਸਾਨਾਂ ਸਮੇਤ ਅੱਠ ਜਣਿਆਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਸੀ, ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਇਸ ਖੇਤਰ ਵਿੱਚ ਹੋਣ ਵਾਲੇ ਦੌਰੇ ਦਾ ਵਿਰੋਧ ਕਰ ਰਹੇ ਸਨ। ਮ੍ਰਿਤਕਾਂ ਵਿੱਚ ਇੱਕ ਪੱਤਰਕਾਰ ਵੀ ਸ਼ਾਮਲ ਸੀ। ਇਨ੍ਹਾਂ ਨੂੰ ਭਾਜਪਾ ਕਾਰਕੁਨਾਂ ਨੂੰ ਲਿਜਾ ਰਹੀ ਕਾਰ ਨੇ ਦਰੜ ਦਿੱਤਾ ਸੀ। ਦਰਜ ਐੱਫਆਈਆਰ ਮੁਤਾਬਕ ਘਟਨਾ ਸਮੇਂ ਆਸ਼ੀਸ਼ ਮਿਸ਼ਰਾ ਵੀ ਕਾਰ ਵਿੱਚ ਮੌਜੂਦ ਸੀ। ਪੁਲੀਸ ਨੇ ਬਾਅਦ ਵਿੱਚ ਆਸ਼ੀਸ਼ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਅਲਾਹਾਬਾਦ ਹਾਈ ਕੋਰਟ ਦੇ ਲਖਨਊ ਬੈਂਚ ਨੇ ਉਸ ਨੂੰ ਪੱਕੀ ਜ਼ਮਾਨਤ ਦੇ ਦਿੱਤੀ ਸੀ ਅਤੇ ਕਿਹਾ ਸੀ ਕਿ ਇਹ ਘਟਨਾ ‘ਵਾਹਨ ਨਾਲ ਟਕਰਾਉਣ ਕਾਰਨ ਹੋਈ’ ਜਾਪਦੀ ਹੈ। ਆਸ਼ੀਸ਼ ਦੀ ਜ਼ਮਾਨਤ ਰੱਦ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਅਲਾਹਾਬਾਦ ਹਾਈ ਕੋਰਟ ਵਿੱਚ ਪੀੜਤਾਂ ਨੂੰ ‘ਨਿਰਪੱਖ ਅਤੇ ਪ੍ਰਭਾਵਸ਼ਾਲੀ’ ਸੁਣਵਾਈ ਤੋਂ ਵਾਂਝਾ ਕੀਤਾ ਗਿਆ ਹੈ। 

Radio Mirchi