ਜੈਸ਼ੰਕਰ ਵੱਲੋਂ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਭੂਟਾਨ ਦੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਥਿੰਪੂ-ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅੱਜ ਭੂਟਾਨ ਦੇ ਦੌਰੇ ਉਤੇ ਪਹੁੰਚ ਗਏ। ਇਸ ਮੌਕੇ ਦੋਵੇਂ ਮੁਲਕ ਦੁਵੱਲੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ ਉਤੇ ਧਿਆਨ ਕੇਂਦਰਿਤ ਕਰਨਗੇ। ਜੈਸ਼ੰਕਰ ਆਪਣੇ ਦੌਰੇ ਦੌਰਾਨ ਭੂਟਾਨ ਦੀ ਚੋਟੀ ਦੀ ਲੀਡਰਸ਼ਿਪ ਨਾਲ ਵੀ ਮੁਲਾਕਾਤ ਕਰਨਗੇ।
ਇਸੇ ਦੌਰਾਨ ਭਾਰਤੀ ਵਿਦੇਸ਼ ਮੰਤਰੀ ਨੇ ਅੱਜ ਭੂਟਾਨ ਦੇ ਪ੍ਰਧਾਨ ਮੰਤਰੀ ਲਿਓਨਛੇਨ ਲੋਟੇ ਸ਼ੇਰਿੰਗ ਨਾਲ ਮੁਲਾਕਾਤ ਕਰ ਕੇ ਦੁਵੱਲੇ ਮੁੱਦਿਆਂ ਉਤੇ ਵਿਚਾਰ-ਚਰਚਾ ਕੀਤੀ। ਦੋਵਾਂ ਆਗੂਆਂ ਨੇ ਵਰਤਮਾਨ ਆਲਮੀ ਤੇ ਖੇਤਰੀ ਮੁੱਦਿਆਂ ਉਤੇ ਵਿਚਾਰ-ਚਰਚਾ ਕੀਤੀ। ਗੱਲਬਾਤ ਦੇ ਕੇਂਦਰ ’ਚ ਆਰਥਿਕ ਵਿਕਾਸ ਤੇ ਹਾਈਡਰੋ-ਪਾਵਰ ਖੇਤਰ ਵਿਚ ਸਹਿਯੋਗ ਵੀ ਰਿਹਾ। ਭਾਰਤੀ ਵਿਦੇਸ਼ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਉਹ ‘ਭੂਟਾਨ ਆ ਕੇ ਖ਼ੁਸ਼ੀ ਮਹਿਸੂਸ ਕਰ ਰਹੇ ਹਨ ਤੇ ਭੂਟਾਨੀ ਵਿਦੇਸ਼ ਮੰਤਰੀ ਟਾਂਡੀ ਦੋਰਜੀ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਆਪਣੇ ਦੌਰੇ ਦੀਆਂ ਕੁਝ ਫੋਟੋਆਂ ਵੀ ਸਾਂਝੀਆਂ ਕੀਤੀਆਂ। ਭੂਟਾਨ ਦੇ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਵੇਂ ਮੁਲਕ ਲੰਮੇ ਸਮੇਂ ਤੋਂ ਤਾਲਮੇਲ ਕਰਦੇ ਰਹੇ ਹਨ। ਦੋਵਾਂ ਦੇਸ਼ਾਂ ਦੇ ਆਗੂ ਭਾਰਤ ਤੇ ਭੂਟਾਨ ਦੇ ਦੌਰੇ ਉਤੇ ਲਗਾਤਾਰ ਜਾਂਦੇ ਰਹਿੰਦੇ ਹਨ। ਕਰੋਨਾ ਮਹਾਮਾਰੀ ਕਾਰਨ ਇਸ ਤਰ੍ਹਾਂ ਦੇ ਦੌਰਿਆਂ ਵਿਚ ਖੜੋਤ ਆ ਗਈ ਸੀ। ਉਨ੍ਹਾਂ ਕਿਹਾ ਕਿ ਇਸ ਦੌਰੇ ਨਾਲ ਰਿਸ਼ਤੇ ਹੋਰ ਮਜ਼ਬੂਤ ਹੋਣਗੇ। ਜੈਸ਼ੰਕਰ ਆਪਣੇ ਭੂਟਾਨੀ ਹਮਰੁਤਬਾ ਦੇ ਸੱਦੇ ਉਤੇ ਉੱਥੇ ਗਏ ਹਨ। ਭਾਰਤ ਦੇ ਵਿਦੇਸ਼ ਮੰਤਰੀ ਭੂਟਾਨ ਦੇ ਰਾਜਾ ਜਿਗਮੇ ਖੇਸਰ ਨਮਗੇਲ ਵਾਂਗਚੁਕ ਨਾਲ ਵੀ ਮੁਲਾਕਾਤ ਕਰਨਗੇ। ਇਸ ਤੋਂ ਪਹਿਲਾਂ ਜੈਸ਼ੰਕਰ ਬੰਗਲਾਦੇਸ਼ ਦੇ ਦੌਰੇ ਉਤੇ ਸਨ। 

Radio Mirchi