ਸ੍ਰੀਲੰਕਾ ਵਿੱਚ ਐਮਰਜੈਂਸੀ ਲਾਗੂ

ਸ੍ਰੀਲੰਕਾ ਵਿੱਚ ਐਮਰਜੈਂਸੀ ਲਾਗੂ
ਕੋਲੰਬੋ:ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨੇ ਦੇਸ਼ ਵਿੱਚ ਐਮਰਜੈਂਸੀ ਐਲਾਨ ਦਿੱਤੀ ਹੈ ਅਤੇ ਇਹ ਸ਼ੁੱਕਰਵਾਰ ਅੱਧੀ ਰਾਤ ਤੋਂ ਲਾਗੂੁ ਹੋ ਗਈ ਹੈ। ਰਾਸ਼ਟਰਪਤੀ ਦੇ ਇਸ ਫ਼ੈਸਲੇ ਨਾਲ ਪੁਲੀਸ ਨੂੰ ਕਿਸੇ ਨੂੰ ਵੀ ਗ੍ਰਿਫ਼ਤਾਰ ਕਰਨ ਤੇ ਹਿਰਾਸਤ ਵਿੱਚ ਲੈਣ ਦੇ ਅਖ਼ਤਿਆਰ ਮਿਲ ਜਾਣਗੇ। ਰਾਸ਼ਟਰਪਤੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਐਮਰਜੈਂਸੀ ਲਾਉਣ ਪਿਛਲਾ ਅਸਲ ਮੰਤਵ ਲੋਕਾਂ ਦੀ ਸੁਰੱਖਿਆ ਅਤੇ ਜ਼ਰੂਰੀ ਸੇਵਾਵਾਂ ਨੂੰ ਯਕੀਨੀ ਬਣਾਉਣਾ ਹੈ। ਇਹ ਫੈਸਲਾ ਅਜਿਹੇ ਮੌਕੇ ਆਇਆ ਹੈ ਜਦੋਂ ਪਿਛਲੇ ਕੁਝ ਹਫ਼ਤਿਆਂ ਤੋਂ ਰਾਸ਼ਟਰਪਤੀ ਅਤੇ ਸਰਕਾਰ ਤੋਂ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਦਰਸ਼ਨ ਹੋ ਰਹੇ ਹਨ।