ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ

ਬਾਬਾ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ 'ਚ ਘੱਲੂਘਾਰੇ ਦੇ ਸ਼ਹੀਦੀ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ
ਚੌਕ ਮਹਿਤਾ-ਦਮਦਮੀ ਟਕਸਾਲ ਦੇ 14ਵੇਂ ਮੁਖੀ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਅਤੇ ਜੂਨ '84 ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਨੂੰ ਸਮਰਪਿਤ 38ਵਾਂ ਮਹਾਨ ਸ਼ਹੀਦੀ ਸਮਾਗਮ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰਦੁਆਰਾ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ 'ਚ ਸ਼ਰਧਾ ਤੇ ਚੜ੍ਹਦੀਕਲਾ ਨਾਲ ਮਨਾਇਆ ਗਿਆ। ਸ਼ਹੀਦੀ ਸਮਾਗਮ 'ਚ ਧਾਰਮਿਕ ਤੇ ਸਿਆਸੀ ਸ਼ਖ਼ਸੀਅਤਾਂ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕਰਦਿਆਂ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਮੁਖਵਾਕ ਦੀ ਕਥਾ ਦੌਰਾਨ ਜੂਨ '84 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਜਰਨੈਲ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ 'ਚ ਸਿੱਖ ਕੌਮ ਦੀ ਆਨ-ਸ਼ਾਨ ਤੇ ਗੁਰਧਾਮਾਂ ਦੀ ਰਾਖੀ ਲਈ ਆਪਾ ਵਾਰ ਗਏ ਸ਼ਹੀਦ ਭਾਈ ਅਮਰੀਕ ਸਿੰਘ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ, ਜਥੇਦਾਰ ਬਾਬਾ ਠਾਹਰਾ ਸਿੰਘ, ਜਨਰਲ ਸਰਦਾਰ ਸੁਬੇਗ ਸਿੰਘ ਆਦਿ ਨੇ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਜੂਨ '84 ਦੇ ਘੱਲੂਘਾਰੇ ਨੂੰ ਅਸੀਂ ਨਹੀਂ ਭੁੱਲਾ ਸਕਦੇ। ਉਨ੍ਹਾਂ ਅੱਗੇ ਕਿਹਾ ਕਿ ਮੌਤ ਨੂੰ ਮਖੌਲਾਂ ਕਰਨ ਵਾਲੇ ਸੰਤ ਭਿੰਡਰਾਂਵਾਲੇ ਸੰਪੂਰਨ ਖ਼ਾਲਸਾ, ਪੂਰਨ ਸੰਤ ਸਿਪਾਹੀ ਸਨ। ਉਨ੍ਹਾਂ ਸੰਤ ਭਿੰਡਰਾਂਵਾਲਿਆਂ ਦੀ ਉੱਚ ਰੂਹਾਨੀ ਅਵਸਥਾ, ਧਾਰਮਿਕ ਪ੍ਰਾਪਤੀਆਂ ਅਤੇ ਕੁਰਬਾਨੀਆਂ ਵਾਲੇ ਜੀਵਨ 'ਤੇ ਰੌਸ਼ਨੀ ਪਾਈ ਤੇ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਅਤੇ ਸਾਥੀਆਂ ਨੇ ਭੁੱਖਣ ਭਾਣੇ ਰਹਿ ਕੇ ਵੀ ਹਮਲਾਵਰ ਫ਼ੌਜ ਦੇ 72 ਘੰਟੇ ਤੱਕ ਪੈਰ ਨਹੀਂ ਲੱਗਣ ਦਿੱਤੇ। ਇਸ ਪੰਥਕ ਇਕੱਠ ਮੌਕੇ ਕੌਮ ਖ਼ਾਤਰ ਲੰਮੀਆਂ ਜੇਲ੍ਹਾਂ ਕੱਟਣ ਵਾਲੇ 13 ਬੰਦੀ ਸਿੰਘਾਂ ਨੂੰ ਬੰਦੀ ਸਿੰਘ ਕੌਮੀ ਯੋਧਾ ਐਵਾਰਡ ਗੋਲਡ ਮੈਡਲ ਅਤੇ ਸਿਰੋਪਾਓ ਨਾਲ ਸੰਤ ਹਰਨਾਮ ਸਿੰਘ ਖ਼ਾਲਸਾ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਭਾਈ ਅਰਜਿੰਦਰ ਸਿੰਘ ਯੂ. ਕੇ., ਭਾਈ ਮਨਜੀਤ ਸਿੰਘ ਯੂ. ਕੇ., ਭਾਈ ਲਾਲ ਸਿੰਘ, ਭਾਈ ਦਇਆ ਸਿੰਘ ਲਾਹੌਰੀਆ, ਭਾਈ ਹਰਨੇਕ ਸਿੰਘ ਭੱਪ ਨੇ ਖ਼ੁਦ ਤੇ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਪ੍ਰਮਜੀਤ ਸਿੰਘ ਭਿਓਰਾ, ਭਾਈ ਗੁਰਮੀਤ ਸਿੰਘ, ਭਾਈ ਗੁਰਦੀਪ ਸਿੰਘ ਖੈੜਾ, ਭਾਈ ਲਖਵਿੰਦਰ ਸਿੰਘ, ਭਾਈ ਸ਼ਮਸ਼ੇਰ ਸਿੰਘ ਦੇ ਪਰਿਵਾਰਕ ਮੈਂਬਰਾਂ ਵਲੋਂ ਐਵਾਰਡ ਹਾਸਲ ਕੀਤੇ ਗਏ। ਦਮਦਮੀ ਟਕਸਾਲ ਵਲੋਂ ਇਸ ਸਾਲ ਕੌਮੀ ਸੇਵਾ ਐਵਾਰਡ ਨਾਲ ਭਾਈ ਗੁਰਇਕਬਾਲ ਸਿੰਘ ਮੁਖੀ ਬੀਬੀ ਕੌਲਾਂ ਭਲਾਈ ਕੇਂਦਰ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਨਿਵਾਜਿਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਪੰਥ ਦੀਆਂ ਧਾਰਮਿਕ ਤੇ ਰਾਜਨੀਤਕ ਹਸਤੀਆਂ ਨੂੰ ਕੌਮ ਦੀ ਸੇਵਾ 'ਚ ਕਿਰਦਾਰਕੁਸ਼ੀ ਦੀ ਪ੍ਰਵਾਹ ਨਾ ਕਰਨ ਲਈ ਕਿਹਾ। ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਸੰਬੋਧਨ ਕੀਤਾ। ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੌਮ ਖ਼ਾਤਰ ਕੁਰਬਾਨੀਆਂ ਕਰਨ ਵਾਲੇ ਸਿੰਘਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਾਰ ਲੈਣ ਲਈ ਦਮਦਮੀ ਟਕਸਾਲ ਦੇ ਮੁਖੀ ਦੀ ਸ਼ਲਾਘਾ ਕੀਤੀ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੰਤ ਭਿੰਡਰਾਂਵਾਲੇ ਕੌਮੀ ਨਾਇਕ, ਕਹਿਣੀ ਅਤੇ ਕਥਨੀ ਦੇ ਪੂਰੇ ਸਨ। ਕਰਨੈਲ ਸਿੰਘ ਪੰਜੋਲੀ ਜਨਰਲ ਸਕੱਤਰ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰੰਥੀ ਗੁ: ਬੰਗਲਾ ਸਾਹਿਬ ਦਿੱਲੀ, ਉੱਘੇ ਸਿੱਖ ਵਿਦਵਾਨ ਡਾ. ਹਰਭਜਨ ਸਿੰਘ ਦੇਹਰਾਦੂਨ, ਸੁਰਜੀਤ ਸਿੰਘ ਭਿੱਟੇਵੱਢ, ਭਾਈ ਰਜਿੰਦਰ ਸਿੰਘ ਮਹਿਤਾ, ਅਮਰਬੀਰ ਸਿੰਘ ਢੋਟ ਪ੍ਰਧਾਨ ਸਿੱਖ ਸਟੂਡੈਂਟ ਫੈਡਰੇਸ਼ਨ, ਬਾਬਾ ਬੰਤਾ ਸਿੰਘ ਮੁੰਡਾ ਪਿੰਡ, ਪਰਮਜੀਤ ਸਿੰਘ ਰਾਣਾ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਅਮਰਜੀਤ ਸਿੰਘ ਚਾਵਲਾ ਤੇ ਭਾਈ ਰਾਮ ਸਿੰਘ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਗਿਆਨੀ ਜੀਵਾ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ ਬੁੱਟਰ ਤੇ ਗਿਆਨੀ ਸਾਹਿਬ ਸਿੰਘ ਨੇ ਨਿਭਾਈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਭਾਈ ਸੁਲਤਾਨ ਸਿੰਘ, ਗਿਆਨੀ ਬਲਜੀਤ ਸਿੰਘ, ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਗਿਆਨੀ ਹਰਮਿੰਦਰ ਸਿੰਘ, ਗਿਆਨੀ ਹਰਮਿੱਤਰ ਸਿੰਘ ਤੇ ਅਰਦਾਸੀਏ ਭਾਈ ਪ੍ਰੇਮ ਸਿੰਘ ਤੋਂ ਇਲਾਵਾ ਭਾਈ ਈਸ਼ਰ ਸਿੰਘ ਸਪੁੱਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਜੈਬ ਸਿੰਘ ਅਭਿਆਸੀ, ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਸੁਖਦੇਵ ਸਿੰਘ ਭੁਚੋਂ ਵਾਲੇ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਗੁਰਦੇਵ ਸਿੰਘ ਤਰਸਿੱਕੇ ਵਾਲੇ, ਬਾਬਾ ਮੋਨੀ ਦਾਸ ਮਾੜ੍ਹੀ ਪੰਨੂ ਕੇ, ਜਗਸੀਰ ਸਿੰਘ ਮਘੇਆਣਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਮਹੰਤ ਭੁਪਿੰਦਰ ਗਿਰੀ, ਮਹੰਤ ਰਾਮਮੁਨੀ, ਭਾਈ ਬਾਬਾ ਹਰਜੀਤ ਸਿੰਘ ਬੜੂ ਸਾਹਿਬ, ਬਾਬਾ ਬਲਦੇਵ ਸਿੰਘ ਜੋਗੇਵਾਲ ਵਲੋਂ ਗਿਆਨੀ ਹਰਪ੍ਰੀਤ ਸਿੰਘ, ਬਾਬਾ ਗੁਰਭੇਜ ਸਿੰਘ ਖੁਜਾਲਾ, ਬਾਬਾ ਗੁਰਦੀਪ ਸਿੰਘ ਖੁਜਾਲਾ, ਬਾਬਾ ਗੁਰਮੀਤ ਸਿੰਘ ਬੱਦੋਵਾਲ, ਬਾਬਾ ਸਵਿੰਦਰ ਸਿੰਘ ਟਾਹਲੀ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਹਰਜਿੰਦਰ ਸਿੰਘ ਬਾਘਾ ਪੁਰਾਣਾ, ਬਾਬਾ ਪ੍ਰਦੀਪ ਸਿੰਘ ਬੋਰੇਵਾਲੇ, ਬਾਬਾ ਸੋਹਣ ਸਿੰਘ ਅਰਨੀਵਾਲਾ, ਗਿਆਨੀ ਗੁਰਦੀਪ ਸਿੰਘ ਸ੍ਰੀ ਫਤਹਿਗੜ੍ਹ ਸਾਹਿਬ, ਬਾਬਾ ਸਤਨਾਮ ਸਿੰਘ ਕਾਰ ਸੇਵਾ ਸ੍ਰੀ ਅਨੰਦਪੁਰ ਸਾਹਿਬ, ਬਾਬਾ ਬਚਨ ਸਿੰਘ ਦਿੱਲੀ, ਬਾਬਾ ਦਲਵੀਰ ਸਿੰਘ ਯੂ. ਐੱਸ. ਏ., ਬਾਬਾ ਜਗਤਾਰ ਸਿੰਘ ਸ੍ਰੀ ਤਰਨ ਤਾਰਨ ਸਾਹਿਬ, ਬੀਬੀ ਨਰਿੰਦਰ ਕੌਰ ਮਾਤਾ ਕੌਲਾਂ ਭਲਾਈ ਕੇਂਦਰ, ਬਾਬਾ ਬਲਵਿੰਦਰ ਸਿੰਘ ਤੇ ਬਾਬਾ ਨਰਿੰਦਰ ਸਿੰਘ ਹਜ਼ੂਰ ਸਾਹਿਬ ਵਾਲਿਆਂ ਵਲੋਂ ਜਥੇ: ਮੰਗਲ ਸਿੰਘ ਧਰਮਕੋਟ, ਬਾਬਾ ਦਰਸ਼ਨ ਸਿੰਘ ਘੋੜੇਵਾਹ, ਬਾਬਾ ਗੁਰਇਕਬਾਲ ਸਿੰਘ, ਬਾਬਾ ਮੇਜਰ ਸਿੰਘ ਵਾਂ, ਬਾਬਾ ਦਿਲਬਾਗ ਸਿੰਘ ਆਰਫਕੇ, ਬਾਬਾ ਦਰਸ਼ਨ ਸਿੰਘ ਸ਼ਾਸਤਰੀ ਅਖਾੜਾ ਹਰਿਦੁਆਰ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਮਾਤਾ ਜਸਪ੍ਰੀਤ ਕੌਰ ਮਾਹਲਪੁਰ, ਬਾਬਾ ਮਨਮੋਹਨ ਸਿੰਘ ਭੰਗਾਲੀ ਵਾਲੇ, ਬਾਬਾ ਬੀਰ ਸਿੰਘ, ਜਥੇਦਾਰ ਬਾਬਾ ਗੁਰਪ੍ਰੀਤ ਸਿੰਘ ਸ੍ਰੀ ਮੁਕਤਸਰ ਸਾਹਿਬ, ਬਾਬਾ ਗੁਰਜੀਤ ਸਿੰਘ ਮੁਖੀ ਨਾਨਕਸਰ ਸੰਪਰਦਾਇ, ਜਥੇਦਾਰ ਬਾਬਾ ਜੱਸਾ ਸਿੰਘ ਬੁੱਢਾ ਦਲ, ਭਾਈ ਹਰਜੀਤ ਸਿੰਘ ਭਰਾਤਾ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਬਾਬਾ ਬੁੱਧ ਸਿੰਘ ਘੁੰਮਣਾਂ ਵਾਲੇ, ਮੰਗਲ ਸਿੰਘ ਬਟਾਲਾ, ਜਥੇ : ਕਸ਼ਮੀਰ ਸਿੰਘ ਬਰਿਆਰ, ਤਰਲੋਕ ਸਿੰਘ ਬਾਠ, ਗੁਰਮੁੱਖ ਸਿੰਘ ਚਾਵਲਾ, ਰਾਜਨਬੀਰ ਸਿੰਘ ਘੁਮਾਣ, ਬਾਬਾ ਲਖਾ ਸਿੰਘ ਰਾਮਥੰਮਨ, ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ, ਡਾ: ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ, ਬਾਬਾ ਅਜੀਤ ਸਿੰਘ ਤਰਨਾ ਦਲ, ਸਰਪੰਚ ਕਸ਼ਮੀਰ ਸਿੰਘ ਕਾਲਾ, ਲਖਵਿੰਦਰ ਸਿੰਘ ਖੱਬੇ ਰਾਜਪੂਤਾਂ, ਰਾਜਬੀਰ ਸਿੰਘ ਉਦੋਨੰਗਲ, ਪ੍ਰਿੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪ੍ਰਿੰਸੀਪਲ ਹਰਜੋਤ ਸਿੰਘ, ਬਾਜ਼ ਸਿੰਘ ਸੁਪਰਡੈਂਟ, ਕੈਪਟਨ ਸਤਨਾਮ ਸਿੰਘ, ਜਤਿੰਦਰ ਸਿੰਘ ਲੱਧਾਮੁੰਡਾ, ਯੂਥ ਆਗੂ ਗੁਰਮਿੰਦਰ ਸਿੰਘ ਕਿਸ਼ਨਪੁਰ, ਤਰਲੋਕ ਸਿੰਘ ਬਾਠ, ਡਾ. ਜਗਬੀਰ ਸਿੰਘ ਧਰਮਸੋਤ, ਚੇਅਰਮੈਨ ਗੁਰਮੀਤ ਸਿੰਘ ਨੰਗਲੀ, ਭਾਈ ਸ਼ਮਸ਼ੇਰ ਸਿੰਘ ਜੇਠੂਵਾਲ, ਭਾਈ ਜਸਪਾਲ ਸਿੰਘ ਸਿੱਧੂ ਮੁੰਬਈ, ਬਾਬਾ ਸੁਰਜੀਤ ਸਿੰਘ ਘਨੁੜਕੀ, ਭਾਈ ਸੁਖਚੈਨ ਸਿੰਘ ਅਤਲਾ ਕਲਾਂ, ਬਾਬਾ ਹਰਵਿੰਦਰ ਸਿੰਘ ਆਲਮਗੀਰ, ਪ੍ਰੋ: ਸਰਚਾਂਦ ਸਿੰਘ ਖਿਆਲਾ, ਸਰਵਣ ਸਿੰਘ ਕੁਲਾਰ ਆਦਿ ਵੀ ਮੌਜੂਦ ਸਨ।