ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ
ਮੁੰਬਈ-ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਨੇ ਮਹਾਰਾਸ਼ਟਰ ਸੂਬੇ ਦੇ ਮੁੱਖ ਮੰਤਰੀ ਵਜੋਂ ਵੀਰਵਾਰ ਸ਼ਾਮ ਨੂੰ ਸਹੁੰ ਚੁੱਕ ਲਈ ਹੈ। ਜ਼ਿਕਰਯੋਗ ਹੈ ਕਿ ਭਾਜਪਾ ਆਗੂ ਤੇ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਕੁਝ ਸਮਾਂ ਪਹਿਲਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਸ਼ਿਵ ਸੈਨਾ ਨੇਤਾ ਏਕਨਾਥ ਸ਼ਿੰਦੇ ਮਹਾਰਾਸ਼ਟਰ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਹ ਐਲਾਨ ਫੜਨਵੀਸ ਅਤੇ ਸ਼ਿੰਦੇ ਦੀ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨਾਲ ਮੁਲਾਕਾਤ ਤੋਂ ਬਾਅਦ ਕੀਤਾ ਗਿਆ ਸੀ।