ਸਿਆਸੀ ਪਾਰਟੀਆਂ ਮੱਤਭੇਦ ਭੁਲਾ ਕੇ ਅੱਗੇ ਆਉਣ: ਵਿਕਰਮਸਿੰਘੇ

ਸਿਆਸੀ ਪਾਰਟੀਆਂ ਮੱਤਭੇਦ ਭੁਲਾ ਕੇ ਅੱਗੇ ਆਉਣ: ਵਿਕਰਮਸਿੰਘੇ

ਸਿਆਸੀ ਪਾਰਟੀਆਂ ਮੱਤਭੇਦ ਭੁਲਾ ਕੇ ਅੱਗੇ ਆਉਣ: ਵਿਕਰਮਸਿੰਘੇ
ਕੋਲੰਬੋ-ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਅੱਜ ਸਿਆਸੀ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਅਜਿਹੀ ਸਰਬ ਪਾਰਟੀ ਸਰਕਾਰ ਬਣਾਉਣ ਦੀ ਅਪੀਲ ਕੀਤੀ ਜੋ ਦੇਸ਼ ਨੂੰ ਆਰਥਿਕ ਸੰਕਟ ਤੋਂ ਉਭਾਰਨ ’ਚ ਮਦਦ ਕਰੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਕੌਮਾਂਤਰੀ ਮੁਦਰਾ ਕੋਸ਼ (ਆਈਐੱਮਐੱਫ) ਦੀ ਮਦਦ ਨਾਲ ਸਬੰਧਤ ਗੱਲਬਾਤ ਨਤੀਜੇ ਦੇ ਨੇੜੇ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੇਸ਼ ’ਚ ਅੱਜ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਜਿਸ ਨਾਲ ਉਨ੍ਹਾਂ ਨੂੰ 20 ਜੁਲਾਈ ਨੂੰ ਹੋਣ ਵਾਲੀ ਅਹਿਮ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਵੱਡੇ ਅਧਿਕਾਰ ਮਿਲ ਗਏ ਹਨ।
ਉਨ੍ਹਾਂ ਇੱਕ ਬਿਆਨ ’ਚ ਕਿਹਾ ਕਿ ਜਦੋਂ ਉਨ੍ਹਾਂ 13 ਮਈ ਨੂੰ ਪ੍ਰਧਾਨ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ ਸੀ ਤਾਂ ਦੇਸ਼ ਦਾ ਅਰਥਚਾਰਾ ਪੂਰੀ ਤਰ੍ਹਾਂ ਢਹਿ-ਢੇਰੀ ਹੋ ਚੁੱਕਾ ਸੀ। ਉਨ੍ਹਾਂ ਦੇ ਦਫ਼ਤਰ ਵੱਲੋਂ ਜਾਰੀ ਬਿਆਨ ਅਨੁਸਾਰ ਕਾਰਜਕਾਰੀ ਰਾਸ਼ਟਰਪਤੀ ਵਿਕਰਮਸਿੰਘੇ ਨੇ ਦੇਸ਼ ਵਿਚਲੀਆਂ ਸਿਆਸੀ ਪਾਰਟੀਆਂ ਨੂੰ ਆਪਣੇ ਮੱਤਭੇਦ ਦੂਰ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਇੱਕ ਵਿਅਕਤੀ ਨਾਲ ਮੱਤਭੇਦਾਂ ਦਾ ਨਤੀਜਾ ਪੂਰੇ ਦੇਸ਼ ਨੂੰ ਨਹੀਂ ਭੁਗਤਣਾ ਚਾਹੀਦਾ। ਦੂਜੇ ਪਾਸੇ ਵਿਰੋਧੀ ਧਿਰ ਦੇ ਆਗੂਆਂ ਨੇ ਐਮਰਜੈਂਸੀ ਲਾਉਣ ਦੇ ਫ਼ੈਸਲੇ ਲਈ ਵਿਕਰਮਸਿੰਘੇ ਦੀ ਆਲੋਚਨਾ ਕੀਤੀ ਹੈ।

Radio Mirchi