ਪੰਜਾਬ ਪੁਲੀਸ ਦੀ ‘ਸਿਟ’ ਵੱਲੋਂ ਸੁਖਬੀਰ 6 ਨੂੰ ਤਲਬ

ਪੰਜਾਬ ਪੁਲੀਸ ਦੀ ‘ਸਿਟ’ ਵੱਲੋਂ ਸੁਖਬੀਰ 6 ਨੂੰ ਤਲਬ
ਚੰਡੀਗੜ੍ਹ-ਪੰਜਾਬ ਪੁਲੀਸ ਵੱਲੋਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਕਾਇਮ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 6 ਸਤੰਬਰ ਨੂੰ ਪੁੱਛ ਪੜਤਾਲ ਲਈ ਤਲਬ ਕੀਤਾ ਹੈ। ਆਈਜੀ ਰੈਂਕ ਦੇ ਪੁਲੀਸ ਅਧਿਕਾਰੀ ਨੌਨਿਹਾਲ ਸਿੰਘ ਦੀ ਅਗਵਾਈ ਹੇਠਲੀ ਸਿਟ ਵੱਲੋਂ ਚੰਡੀਗੜ੍ਹ ਵਿੱਚ ਅਕਾਲੀ ਦਲ ਦੇ ਪ੍ਰਧਾਨ ਤੋਂ ਪੁੱਛ-ਪੜਤਾਲ ਕੀਤੀ ਜਾਣੀ ਹੈ। ਦੂਜੇ ਪਾਸੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਸਿਟ ਵੱਲੋਂ ਵੀ ਸੁਖਬੀਰ ਬਾਦਲ ਤੋਂ 14 ਸਤੰਬਰ ਨੂੰ ਪੁੱਛ ਪੜਤਾਲ ਕੀਤੀ ਜਾਣੀ ਹੈ।