ਬੰਦੀ ਸਿੱਖਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਭਲਕੇ ਕਰੇਗੀ ਨਵੇਂ ਪ੍ਰੋਗਰਾਮ ਦਾ ਐਲਾਨ

ਬੰਦੀ ਸਿੱਖਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਭਲਕੇ ਕਰੇਗੀ ਨਵੇਂ ਪ੍ਰੋਗਰਾਮ ਦਾ ਐਲਾਨ

ਬੰਦੀ ਸਿੱਖਾਂ ਦੀ ਰਿਹਾਈ ਬਾਰੇ ਸ਼੍ਰੋਮਣੀ ਕਮੇਟੀ ਭਲਕੇ ਕਰੇਗੀ ਨਵੇਂ ਪ੍ਰੋਗਰਾਮ ਦਾ ਐਲਾਨ
ਅੰਮ੍ਰਿਤਸਰ-ਬੰਦੀ ਸਿੱਖਾਂ ਦੀ ਰਿਹਾਈ ਲਈ ਯਤਨ ਕਰ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 2 ਸਤੰਬਰ ਨੂੰ ਇਸ ਸਬੰਧ ਵਿਚ ਕਿਸੇ ਵੱਡੇ ਪ੍ਰੋਗਰਾਮ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਸਮੂਹ ਮੈਂਬਰਾਂ ਦੀ ਹੰਗਾਮੀ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਵੇਗੀ ,ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਸਹਿਮਤੀ ਤੋਂ ਬਾਅਦ ਬੰਦੀ ਸਿੱਖਾਂ ਦੀ ਰਿਹਾਈ ਲਈ ਇਕ ਸਾਂਝੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪਹਿਲਾਂ ਜ਼ਿਲ੍ਹਾ ਪੱਧਰ ’ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚ ਉਨ੍ਹਾਂ ਦੇ ਸੁਝਾਅ ਲਏ ਗਏ ਸਨ। ਹੁਣ ਇਸ ਮਾਮਲੇ ਵਿਚ ਸਮੂਹ ਮੈਂਬਰਾਂ ਦੀ ਸਾਂਝੀ ਮੀਟਿੰਗ ਸੱਦੀ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ ਲਈ ਇਕ ਵੱਡੀ ਦਸਤਖ਼ਤ ਮੁਹਿੰਮ ਸ਼ੁਰੂ ਕੀਤੀ ਜਾ ਸਕਦੀ ਹੈ। ਲੋਕਾਂ ਦੇ ਦਸਤਖ਼ਤ ਕੀਤੇ ਹੋਏ ਮੰਗ ਪੱਤਰ ਨੂੰ ਬਾਅਦ ਵਿੱਚ ਸੂਬੇ ਦੇ ਰਾਜਪਾਲ ਨੂੰ ਸੌਂਪਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸਮੂਹ ਮੈਂਬਰਾਂ ਦੀ ਮੀਟਿੰਗ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ 2 ਸਤੰਬਰ ਨੂੰ ਸੱਦੀ ਗਈ ਹੈ। ਇਸ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਲਈ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਜਾਵੇਗਾ। 

Radio Mirchi