ਵੱਖਰੀ ਕਮੇਟੀ ਰਾਹੀਂ ਸਿੱਖਾਂ ਨੂੰ ਵੰਡਣ ਦੀ ਸਾਜ਼ਿਸ਼: ਹਰਸਿਮਰਤ

ਵੱਖਰੀ ਕਮੇਟੀ ਰਾਹੀਂ ਸਿੱਖਾਂ ਨੂੰ ਵੰਡਣ ਦੀ ਸਾਜ਼ਿਸ਼: ਹਰਸਿਮਰਤ

ਵੱਖਰੀ ਕਮੇਟੀ ਰਾਹੀਂ ਸਿੱਖਾਂ ਨੂੰ ਵੰਡਣ ਦੀ ਸਾਜ਼ਿਸ਼: ਹਰਸਿਮਰਤ
ਅੰਮ੍ਰਿਤਸਰ-ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸਿੱਖਾਂ ਨੂੰ ਸੁਚੇਤ ਅਤੇ ਇਕਜੁਟ ਹੋਣ ਦਾ ਸੱਦਾ ਦਿੰਦਿਆਂ ਆਖਿਆ ਕਿ ਪਹਿਲਾਂ ਕਾਂਗਰਸ ਨੇ ਦੇਸ਼ ਅਤੇ ਪੰਜਾਬ ਨੂੰ ਵੰਡਿਆ ਸੀ ਅਤੇ ਹੁਣ ਮੌਜੂਦਾ ਸਰਕਾਰ ਵੱਲੋਂ ਸਿੱਖਾਂ ਨੂੰ ਵੰਡ ਕੇ ਸਿੱਖ ਧਰਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਹ ਅੱਜ ਇੱਥੇ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ ਸਨ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ, ਉਨ੍ਹਾਂ ਆਖਿਆ ਕਿ ਅੱਜ ਪੰਜਾਬ ਦੇ ਸਾਹਮਣੇ ਕਈ ਵੱਡੇ ਅਤੇ ਗੰਭੀਰ ਮੁੱਦੇ ਹਨ। ਉਨ੍ਹਾਂ ਕਿਹਾ ਕਿ ਹੁਣ ਵੱਖਰੀਆਂ ਗੁਰਦੁਆਰਾ ਕਮੇਟੀਆਂ ਦੇ ਨਾਂ ’ਤੇ ਧਰਮ ਨੂੰ ਵੰਡਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਮਾਮਲੇ ਵਿੱਚ ਹਰਿਆਣਾ ਵਿੱਚ ਵੱਖਰੀ ਕਮੇਟੀ ਬਣਨ ਮਗਰੋਂ ਪ੍ਰਧਾਨਗੀ ਲਈ ਖੜ੍ਹੀਆਂ ਹੋਈਆਂ ਦੋ ਧਿਰਾਂ ਦਾ ਹਵਾਲਾ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਹ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੀ ਇਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਨੂੰ ਸਿਰਫ਼ ਪਾਰਲੀਮੈਂਟ ਵੱਲੋਂ ਹੀ ਸੋਧਿਆ ਜਾ ਤੋੜਿਆ ਜਾ ਸਕਦਾ ਹੈ ਪਰ ਇਹ ਪਹਿਲੀ ਵਾਰ ਹੋਇਆ ਹੈ ਕਿ ਅਦਾਲਤ ਨੇ ਆਪਣੇ ਤੌਰ ’ਤੇ ਇੱਕ ਨਵਾਂ ਕਾਨੂੰਨ ਬਣਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਸੌ ਸਾਲ ਦੇ ਇਤਿਹਾਸ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ।
ਉਨ੍ਹਾਂ ਦੋਸ਼ ਲਾਇਆ ਕਿ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਕੇਂਦਰ ਦੀ ਹੋਈ ਹਾਰ ਤੋਂ ਬਾਅਦ ਸਿੱਖਾਂ ਨੂੰ ਕਮਜ਼ੋਰ ਕਰਨ ਲਈ ਆਪਸ ਵਿੱਚ ਲੜਾਉਣ ਦੇ ਮੰਤਵ ਨਾਲ ਇਹ ਸਾਜ਼ਿਸ਼ ਰਚੀ ਗਈ ਹੈ। 

Radio Mirchi