ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਸੰਗਤ ਅਰਪਣ

ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਸੰਗਤ ਅਰਪਣ
ਅੰਮ੍ਰਿਤਸਰ-ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਯੂਕੇ ਦੀ ਪੁਸਤਕ ‘ਗੁਰੂ ਨਾਨਕ ਉਦਾਸੀ ਦਰਪਣ’ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਸੰਗਤ ਅਰਪਣ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ। ਪੁਸਤਕ ਵਿੱਚ ਗੁਰੂ ਨਾਨਕ ਦੇਵ ਜੀ ਦੇ ਪ੍ਰਚਾਰ ਦੌਰਿਆ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ ਹੈ। ਗਿਆਨੀ ਗੁਲਸ਼ਨ ਇਸ ਤੋਂ ਪਹਿਲਾਂ ਵੀ ਚਾਰ ਪੁਸਤਕਾਂ ਪੰਥ ਦੀ ਝੋਲੀ ਪਾ ਚੁੱਕੇ ਹਨ। ਉਨ੍ਹਾਂ ਨੇ ਆਪਣੀ ਇਸ ਪੰਜਵੀਂ ਪੁਸਤਕ ਵਿਚ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੀਆਂ ਚਾਰੇ ਵੱਡੀਆਂ ਉਦਾਸੀਆਂ ਦੇ ਨਾਲ-ਨਾਲ ਉਨ੍ਹਾਂ ਦੇ ਹੋਰ ਪ੍ਰਚਾਰ ਦੌਰਿਆਂ, ਉਨ੍ਹਾਂ ਦੇ ਸੰਦੇਸ਼ ਆਦਿ ਨੂੰ ਪੇਸ਼ ਕੀਤਾ ਹੈ। ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗਿਆਨੀ ਗੁਰਬਖ਼ਸ਼ ਸਿੰਘ ਗੁਲਸ਼ਨ ਵੱਲੋਂ ਇਕ ਕਥਾਕਾਰ ਦੇ ਨਾਲ-ਨਾਲ ਖੋਜੀ ਵਿਦਵਾਨ ਵਜੋਂ ਸਿੱਖੀ ਪ੍ਰਚਾਰ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।