ਹਿਮਾਚਲ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ: ਪ੍ਰਿਯੰਕਾ

ਹਿਮਾਚਲ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ: ਪ੍ਰਿਯੰਕਾ

ਹਿਮਾਚਲ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਾਂਗੇ: ਪ੍ਰਿਯੰਕਾ
ਸ਼ਿਮਲਾ-ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਹਿਮਾਚਲ ਪ੍ਰਦੇਸ਼ ਦੀ ਸੱਤਾ ਵਿੱਚ ਆਈ ਤਾਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਏਆਈਸੀਸੀ ਦੀ ਜਨਰਲ ਸਕੱਤਰ ਵਾਡਰਾ ਨੇ ਇਹ ਵਾਅਦਾ ਅੱਜ ਇਥੇ ਸੋਲਨ ਵਿੱਚ ‘ਪਰਿਵਰਤਨ ਪ੍ਰਤਿੱਗਿਆ ਰੈਲੀ’ ਨੂੰ ਸੰਬੋਧਨ ਕਰਦਿਆਂ ਕੀਤਾ। ਪ੍ਰਿਯੰਕਾ ਨੇ ਸਥਾਨਕ ਸ਼ੂਲਿਨੀ ਮੰਦਰ ਵਿੱਚ ਮੱਥਾ ਵੀ ਟੇਕਿਆ। 
ਪ੍ਰਿਯੰਕਾ ਨੇ ਕਿਹਾ ਕਿ ਕਾਂਗਰਸ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ ਸਰਕਾਰ ਬਣਾਉਂਦੇ ਹੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਤੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਕ ਲੱਖ ਨੌਕਰੀਆਂ ਦੇਣ ਦੇ ਫ਼ੈਸਲੇ ਕੀਤੇ ਜਾਣਗੇ। ਇਸ ਤੋਂ ਪਹਿਲਾਂ ਕਾਂਗਰਸ ਆਗੂ ਨੇ ਸੋਲਨ ਦੇ ਮਾਂ ਸ਼ੂਲਿਨੀ ਮੰਦਰ ਵਿੱਚ ਮੱਥਾ ਟੇਕ ਕੇ ਪਹਾੜੀ ਰਾਜ ਵਿੱਚ ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਪ੍ਰਿਯੰਕਾ ਨੇ ਇਸ ਮੌਕੇ ਪਾਰਟੀ ਦਾ ਚੋਣ ਥੀਮ ਗੀਤ ਵੀ ਰਿਲੀਜ਼ ਕੀਤਾ। ਰੈਲੀ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ, ਹਿਮਾਚਲ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ, ਅਸੈਂਬਲੀ ਵਿੱਚ ਵਿਰੋਧੀ ਧਿਰ ਦੇ ਆਗੂ ਮੁਕੇਸ਼ ਅਗਨੀਹੋਤਰੀ, ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਪਰਸਨ ਸੁਖਵਿੰਦਰ ਸੁੱਖੂ ਤੇ ਸੀਨੀਅਰ ਆਗੂ ਰਾਜੀਵ ਸ਼ੁਕਲਾ ਨੇ ਵੀ ਸੰਬੋਧਨ ਕੀਤਾ। ਕਾਂਗਰਸ ਨੇ ਇਹ ਰੈਲੀ ਅਜਿਹੇ ਮੌਕੇ ਕੀਤੀ ਹੈ ਜਦੋਂ ਇਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਊਨਾ ਤੇ ਚੰਬਾ ਵਿੱਚ ਉਪਰੋਥੱਲੀ ਦੋ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ ਸੀ। ਸ੍ਰੀ ਮੋਦੀ ਨੇ ਦੇਸ਼ ਦੀ ਚੌਥੀ ਵੰਦੇ ਭਾਰਤ ਐਕਸਪ੍ਰੈੱਸ ਗੱਡੀ ਨੂੰ ਊਨਾ ਤੋਂ ਹਰੀ ਝੰਡੀ ਦੇਣ ਸਣੇ ਹੋਰ ਕਈ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਤੇ ਨੀਂਹ ਪੱਥਰ ਰੱਖਿਆ।

Radio Mirchi