ਬਰਤਾਨਵੀ ਪ੍ਰਧਾਨ ਮੰਤਰੀ ਲਿਜ਼ ਟਰੱਸ ਵੱਲੋਂ ਅਸਤੀਫ਼ਾ

ਬਰਤਾਨਵੀ ਪ੍ਰਧਾਨ ਮੰਤਰੀ ਲਿਜ਼ ਟਰੱਸ ਵੱਲੋਂ ਅਸਤੀਫ਼ਾ
ਲੰਡਨ-ਬਰਤਾਨੀਆ ਦੀ ਪ੍ਰਧਾਨ ਮੰਤਰੀ ਲਿਜ਼ ਟਰੱਸ ਨੇ ਕੰਜ਼ਰਵੇਟਿਵ ਪਾਰਟੀ ਵਿੱਚ ਆਪਣੇ ਖ਼ਿਲਾਫ਼ ਖੁੱਲ੍ਹੀ ਬਗਾਵਤ ਬਾਅਦ ਵੀਰਵਾਰ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਡਾਊਨਿੰਗ ਸਟ੍ਰੀਟ ਦੇ ਬਾਹਰ ਉਨ੍ਹਾਂ ਕਿਹਾ ਕਿ ਉਹ ਉਹ ਕੁਝ ਨਹੀਂ ਕਰ ਸਕੇ ਜਿਸ ਲਈ ਚੁਣੇ ਗਏ ਸਨ। ਟਰੱਸ ਸਿਰਫ 45 ਦਿਨ ਪ੍ਰਧਾਨ ਮੰਤਰੀ ਰਹੇ। ਇਹ ਕਿਸੇ ਬਰਤਾਨਵੀ ਪ੍ਰਧਾਨ ਮੰਤਰੀ ਦਾ ਸਭ ਤੋਂ ਛੋਟਾ ਕਾਰਜਕਾਲ ਹੈ।