ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ

ਅੰਮ੍ਰਿਤਸਰ: ਸ਼ਿਵ ਸੈਨਾ ਨੇਤਾ ਦੀ ਗੋਲੀਆਂ ਮਾਰ ਕੇ ਹੱਤਿਆ
ਅੰਮ੍ਰਿਤਸਰ-ਅੱਜ ਅੰਮ੍ਰਿਤਸਰ ਸ਼ਹਿਰ ਵਿਚਲੇ ਗੋਪਾਲ ਨਗਰ ਮੰਦਰ ਦੇ ਨੇੜੇ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਨੂੰ ਗੋਲੀ ਮਾਰ ਕੇ ਮਾਰ ਦਿੱਤਾ ਗਿਆ। ਉਸ ਨੂੰ ਪੁਲੀਸ ਦੀ ਸੁਰੱਖਿਆ ਮਿਲੀ ਹੋਈ ਸੀ। ਸੂਰੀ ਅੱਜ ਗੋਪਾਲ ਮੰਦਰ ਗਿਆ ਸੀ, ਜਿਥੇ ਮੰਦਰ ਦੇ ਹੀ ਕਿਸੇ ਹੋਰ ਆਗੂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।ਗੋਲੀਆਂ ਲੱਗਣ ਬਾਅਦ ਸੂਰੀ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿਥੇ ਉਸ ਨੂੰ ਮ੍ਰਿਤ ਕਰਾਰ ਦੇ ਦਿੱਤਾ ਗਿਆ। ਸੁਧੀਰ ’ਤੇ ਪੰਜ ਗੋਲੀਆਂ ਚਲਾਈਆਂ ਗਈਆਂ ਤੇ ਉਹ ਗੋਲੀਆਂ ਲੱਗਣ ਬਾਅਦ ਬੇਸੁਰਤ ਹੋ ਕੇ ਡਿੱਗ ਗਿਆ। ਪੁਲੀਸ ਨੇ ਗੋਲੀ ਚਲਾਉਣ ਵਾਲੇ ਨੂੰ ਕਾਬੂ ਕਰਕੇ ਪਿਸਤੌਲ ਬਰਾਮਦ ਕਰ ਲਿਆ ਹੈ।