ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ

ਟਰੰਪ ਵੱਲੋਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ
ਵਾਸ਼ਿੰਗਟਨ-ਸਾਲ 2020 ਦੀਆਂ ਅਮਰੀਕੀ ਚੋਣਾਂ ਦੇ ਨਤੀਜਿਆਂ ਨੂੰ ਪਲਟਾਉਣ ਤੇ ਧੁਰ ਅੰਦਰੋਂ ਮੁਲਕ ਦੇ ਧਰੁਵੀਕਰਨ ਦੀ ਕੋਸ਼ਿਸ਼ ਕਰਨ ਵਾਲੇ ਡੋਨਲਡ ਟਰੰਪ(76) ਨੇ 2024 ਦੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਟਰੰਪ ਨੇ ਅਮਰੀਕੀ ਸਦਰ ਜੋਅ ਬਾਇਡਨ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਦੀਆਂ ਘਰੇਲੂ ਤੇ ਵਿਦੇਸ਼ ਨੀਤੀਆਂ ਨੇ ਅਮਰੀਕਾ ਨੂੰ ‘ਢਹਿੰਦਾ ਮੁਲਕ’ ਬਣਾ ਛੱਡਿਆ ਹੈ। ਟਰੰਪ, ਪਹਿਲੇ ਸਾਬਕਾ ਅਮਰੀਕੀ ਰਾਸ਼ਟਰਪਤੀ ਹਨ, ਜਿਨ੍ਹਾਂ ਖਿਲਾਫ਼ ਦੋ ਵਾਰ ਮਹਾਦੋਸ਼ ਦੀ ਕਾਰਵਾਈ ਵਿੱਢੀ ਗਈ ਹੈ। ਟਰੰਪ ਦੇ ਰਾਸ਼ਟਰਪਤੀ ਵਜੋਂ ਕਾਰਜਕਾਲ ਦਾ ਅੰਤ ਵੀ ਵਿਵਾਦਿਤ ਰਿਹਾ ਸੀ। ਟਰੰਪ ਹਮਾਇਤੀਆਂ ਨੇ ਪਿਛਲੇ ਸਾਲ 6 ਜਨਵਰੀ ਨੂੰ ਅਮਰੀਕੀ ਸੰਸਦ ’ਤੇ ਹਮਲਾ ਬੋਲਦਿਆਂ ਸੱਤਾ ਨਵੀਂ ਬਾਇਡਨ ਸਰਕਾਰ ਹੱਥ ਸੌਂਪਣ ਦੇ ਅਮਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ।

Radio Mirchi