ਮੌਰੀਸ਼ਸ ਦੀ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ

ਮੌਰੀਸ਼ਸ ਦੀ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ-ਮੌਰੀਸ਼ਸ ਦੀ ਭਾਰਤ ਵਿੱਚ ਰਾਜਦੂਤ ਮੇਰੀ ਕਲੇਅਰ ਜੇ. ਮੌਂਟੀ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਘਰ ਵੀ ਗਏ ਅਤੇ ਕੁੱਝ ਸਮਾਂ ਲੰਗਰ ਹਾਲ ਵਿੱਚ ਸੇਵਾ ਵੀ ਕੀਤੀ। ਸ਼੍ਰੋਮਣੀ ਕਮੇਟੀ ਦੇ ਸੂਚਨਾ ਕੇਂਦਰ ਵਿਖੇ ਮੈਨੇਜਰ ਸਤਨਾਮ ਸਿੰਘ , ਸੂਚਨਾ ਅਧਿਕਾਰੀ ਅੰਮ੍ਰਿਤਪਾਲ ਸਿੰਘ ਤੇ ਰਣਧੀਰ ਸਿੰਘ ਨੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਫੇਰੀ ਦੌਰਾਨ ਸ੍ਰੀ ਹਰਿਮੰਦਰ ਸਹਿਬ ਨਤਮਸਤਕ ਹੋਣ ਦਾ ਮੌਕਾ ਮਿਲਿਆ ਅਤੇ ਗੁਰੂ-ਘਰ ਆ ਕੇ ਮਨ ਨੂੰ ਬਹੁਤ ਸ਼ਾਂਤੀ ਤੇ ਸਕੂਨ ਮਿਲਿਆ। ਉਨ੍ਹਾਂ ਸਰਬੱਤ ਦੇ ਭਲੇ ਅਤੇ ਦੋਵਾਂ ਦੇਸ਼ਾਂ ਵਿੱਚ ਆਪਸੀ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।