ਸ੍ਰੀ ਕੀਰਤਪੁਰ ਸਾਹਿਬ: ਸੱਤਵੇਂ ਪਾਤਸ਼ਾਹ ਗੁਰੂ ਹਰਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਸ੍ਰੀ ਕੀਰਤਪੁਰ ਸਾਹਿਬ: ਸੱਤਵੇਂ ਪਾਤਸ਼ਾਹ ਗੁਰੂ ਹਰਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਸ੍ਰੀ ਕੀਰਤਪੁਰ ਸਾਹਿਬ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਕਿਲ੍ਹ ਅਨੰਦਗੜ੍ਹ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੱਤਵੇਂ ਪਾਤਸ਼ਾਹ ਗੁਰੂ ਹਰਿਰਾਇ ਸਾਹਿਬ ਦਾ ਪ੍ਰਕਾਸ਼ ਪੁਰਬ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਸੀਸ ਮਹਿਲ ਸਾਹਿਬ ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਗਿਆ। ਇਸ ਵਿਚ ਸਭ ਤੋਂ ਪਹਿਲਾਂ 8 ਅਖੰਡ ਪਾਠਾਂ ਸਾਹਿਬਾ ਦੇ ਪਾਠ ਦੇ ਭੋਗ ਪਾਏ ਗਏ। ਇਸ ਮਗਰੋਂ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਭਾਈ ਬਲਜਿੰਦਰ ਸਿੰਘ, ਭਾਈ ਦਿਲਪ੍ਰੀਤ ਸਿੰਘ ਅਤੇ ਭਾਈ ਜਸਵੀਰ ਸਿੰਘ ਢਾਡੀ ਜਥਾ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਰਤਨ ਕੀਤਾ ਗਿਆ ਅਤੇ ਢਾਡੀ ਵਾਰਾਂ ਗਾਈਆਂ ਗਈਆਂ। ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਬਾਬਾ ਜਰਨੈਲ ਸਿੰਘ ਅਨੰਦਪੁਰ ਸਾਹਿਬ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਕਥਾ ਵਾਚਕ ਭਾਈ ਸਤਵਿੰਦਰ ਸਿੰਘ ਵੱਲੋਂ ਸੰਗਤਾਂ ਨੂੰ ਕਥਾ ਵਿਚਾਰਾ ਰਾਹੀ ਗੁਰੂ ਹਰਿਰਾਇ ਸਾਹਿਬ ਦੇ ਜੀਵਨ ਸਬੰਧੀ ਵਿਸਤਾਰ ਰੂਪ ਵਿੱਚ ਜਾਣਕਾਰੀ ਦਿੱਤੀ ਗਈ। ਇਸ ਮੌਕੇ ਗਿਆਨੀ ਜੋਗਿੰਦਰ ਸਿੰਘ ਹੈੱਡ ਗ੍ਰੰਥੀ ਤਖ਼ਤ ਕੇਸਗੜ੍ਹ ਸਾਹਿਬ, ਹਰਦੇਵ ਸਿੰਘ ਹੈਪੀ ਐਡੀਸ਼ਨਲ ਮੈਨੇਜਰ ਤਖ਼ਤ ਕੇਸਗੜ੍ਹ ਸਾਹਿਬ, ਬਾਬਾ ਸਤਨਾਮ ਸਿੰਘ ਕਾਰਸੇਵਾ ਕਿਲ੍ਹ ਅਨੰਦਗੜ੍ਹ ਸਾਹਿਬ, ਬਾਬਾ ਜਰਨੈਲ ਸਿੰਘ ਸ੍ਰੀ ਅਨੰਦਪੁਰ ਸਾਹਿਬ, ਬਾਬਾ ਅਵਤਾਰ ਸਿੰਘ ਟਿੱਬੀ ਸਾਹਿਬ, ਸੁਆਮੀ ਜੀ ਹੁਸ਼ਿਆਰਪੁਰ ਵਾਲੇ, ਸੰਦੀਪ ਸਿੰਘ ਕਲੋਤਾ ਮੈਨੇਜਰ ਗੁਰਦੁਆਰਾ ਪਤਾਲਪੁਰੀ ਸਾਹਿਬ, ਭਾਈ ਜਰਨੈਲ ਸਿੰਘ ਹੈੱਡ ਗ੍ਰੰਥੀ ਗੁਰਦੁਆਰਾ ਸੀਸ ਮਹਿਲ ਸਾਹਿਬ, ਡਾਕਟਰ ਖੁਸ਼ਹਾਲ ਸਿੰਘ ਬਰੂਵਾਲ, ਵਿਜੇ ਬਜਾਜ, ਮਨਜੀਤ ਸਿੰਘ ਨੀਟੂ, ਗੁਰਮੀਤ ਸਿੰਘ ਟੀਨਾ, ਸੁਖਦੇਵ ਸਿੰਘ ਪੋਲੂ, ਠੇਕੇਦਾਰ ਜਗਵੀਰ ਸਿੰਘ, ਐੱਮਸੀ ਤੇਜਵੀਰ ਸਿੰਘ ਜਗੀਰਦਾਰ, ਜੁਗਰਾਜ ਸਿੰਘ ਬਿੱਲੂ, ਗੁਰਪ੍ਰੀਤ ਸਿੰਘ ਅਰੋੜਾ, ਮਨਿੰਦਰ ਸਿੰਘ, ਮਹਿੰਦਰ ਸਿੰਘ ਮੱਸੇਵਾਲ, ਕਰਮ ਸਿੰਘ ਮੱਸੇਵਾਲ, ਬੀਬੀ ਪਰਮਜੀਤ ਕੌਰ, ਬੀਬੀ ਉਪਿੰਦਰ ਕੌਰ, ਬੀਬੀ ਗੁਰਜੀਤ ਕੌਰ, ਬੀਬੀ ਹਰਬੰਸ ਕੌਰ ਮੁਹਾਲੀ, ਬੀਬੀ ਸੁਰਜੀਤ ਕੌਰ ਤੇ ਬੀਬੀ ਅਮਰਜੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।