ਨਿੱਕੀ ਹੇਲੀ ਨੇ 2024 ਦੀ ਅਮਰੀਕੀ ਰਾਸ਼ਟਰਪਤੀ ਚੋਣ ’ਚ ਉਮੀਦਵਾਰੀ ਲਈ ਦਾਅਵੇਦਾਰੀ ਪੇਸ਼ ਕੀਤੀ

ਨਿੱਕੀ ਹੇਲੀ ਨੇ 2024 ਦੀ ਅਮਰੀਕੀ ਰਾਸ਼ਟਰਪਤੀ ਚੋਣ ’ਚ ਉਮੀਦਵਾਰੀ ਲਈ ਦਾਅਵੇਦਾਰੀ ਪੇਸ਼ ਕੀਤੀ
ਵਾਸ਼ਿੰਗਟਨ-ਨਿੱਕੀ ਹੇਲੀ ਨੇ 2024 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਲਈ ਆਪਣੀ ਉਮੀਦਵਾਰੀ ਦਾ ਰਸਮੀ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਆਪ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁਕਾਬਲੇ ਖੜਾ ਕਰ ਦਿੱਤਾ। ਹੇਲੀ (51) ਦੱਖਣੀ ਕੈਰੋਲੀਨਾ ਦੀ ਦੋ ਵਾਰ ਗਵਰਨਰ ਰਹਿ ਚੁੱਕੀ ਹੈ ਅਤੇ ਸੰਯੁਕਤ ਰਾਸ਼ਟਰ ਵਿੱਚ ਅਮਰੀਕਾ ਦੀ ਸਾਬਕਾ ਰਾਜਦੂਤ ਹੈ।