ਪਾਵਨ ਸਰੂਪ ਮਾਮਲਾ: ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਮੇਟੀ ਬਣਾਈ

ਪਾਵਨ ਸਰੂਪ ਮਾਮਲਾ: ਸ੍ਰੀ ਅਕਾਲ ਤਖਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਕਮੇਟੀ ਬਣਾਈ
ਅੰਮ੍ਰਿਤਸਰ-ਰੋਸ ਪ੍ਰਦਰਸ਼ਨ ਅਤੇ ਧਰਨੇ ਵਾਲੀਆਂ ਥਾਵਾਂ ’ਤੇ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਦਾ ਮਾਮਲਾ ਵਿਚਾਰਨ ਲਈ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿੱਖ ਸੰਪਰਦਾਵਾਂ, ਸਿੱਖ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ’ਤੇ ਆਧਾਰਿਤ ਸਬ-ਕਮੇਟੀ ਬਣਾਈ ਗਈ ਹੈ। ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਇਹ ਕਾਰਵਾਈ ਉਸ ਵੇਲੇ ਕੀਤੀ ਗਈ ਹੈ, ਜਦੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ਅਜਨਾਲਾ ’ਚ ਥਾਣੇ ਦੇ ਘਿਰਾਓ ਕਰਨ ਸਮੇਂ ਪਾਵਨ ਸਰੂਪ ਦੀ ਢਾਲ ਵਜੋਂ ਵਰਤੋਂ ਕੀਤੀ ਗਈ ਹੈ ਅਤੇ ਇਸ ਘਟਨਾ ਦੀ ਨਿੰਦਾ ਹੋ ਰਹੀ ਹੈ। ਇਸ ਸਬ ਕਮੇਟੀ ਨੂੰ 15 ਦਿਨਾਂ ਵਿੱਚ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਵਿਖੇ ਭੇਜਣ ਦੀ ਹਦਾਇਤ ਕੀਤੀ ਗਈ ਹੈ।